Welcome to Asal Punjab Di Awaaz   Click to listen highlighted text! Welcome to Asal Punjab Di Awaaz
ਪੰਜਾਬਪ੍ਰਮੁੱਖ ਖਬਰਾਂ

ਭਾਜਪਾ ਯੁਵਾ ਆਗੂ ਬਲਰਾਮ ਪਰਾਸ਼ਰ ਨੇ ਨਵਨਿਯੁਕਤ ਪ੍ਰਧਾਨ ਕੇਵਲ ਸਿੰਘ ਢਿੱਲੋਂ ਨਾਲ ਕੀਤੀ ਮੁਲਾਕਾਤ

ਪੰਜਾਬ ਭਾਜਪਾ ਦੀ ਮਜ਼ਬੂਤੀ ਅਤੇ ਆਉਣ ਵਾਲੇ ਪ੍ਰੋਗਰਾਮਾਂ 'ਤੇ ਹੋਈ ਚਰਚਾ

ਭਾਜਪਾ ਯੁਵਾ ਆਗੂ ਬਲਰਾਮ ਪਰਾਸ਼ਰ ਨੇ ਨਵਨਿਯੁਕਤ ਪ੍ਰਧਾਨ ਕੇਵਲ ਸਿੰਘ ਢਿੱਲੋਂ ਨਾਲ ਕੀਤੀ ਮੁਲਾਕਾਤ

ਪੰਜਾਬ ਭਾਜਪਾ ਦੀ ਮਜ਼ਬੂਤੀ ਅਤੇ ਆਉਣ ਵਾਲੇ ਪ੍ਰੋਗਰਾਮਾਂ ‘ਤੇ ਹੋਈ ਚਰਚਾ

ਸ਼੍ਰੀ ਆਨੰਦਪੁਰ ਸਾਹਿਬ, 2 ਜੂਨ (ਅਸਲ ਪੰਜਾਬ ਦੀ ਆਵਾਜ਼ ਬਿਊਰੋ): ਪੰਜਾਬ ਭਾਜਪਾ ‘ਚ ਸੰਗਠਨਾਤਮਕ ਮਜ਼ਬੂਤੀ ਦਾ ਪ੍ਰਗਟਾਵਾ ਉਸ ਵੇਲੇ ਦੇਖਣ ਨੂੰ ਮਿਲਿਆ ਜਦੋਂ ਭਾਜਪਾ ਦੇ ਨੌਜਵਾਨ ਆਗੂ ਅਤੇ ਜ਼ਿਲ੍ਹਾ ਮੁੱਖ ਬੁਲਾਰੇ ਬਲਰਾਮ ਪਰਾਸ਼ਰ ਨੇ ਪੰਜਾਬ ਭਾਜਪਾ ਦੇ ਨਵਨਿਯੁਕਤ ਪ੍ਰਧਾਨ ਕੇਵਲ ਸਿੰਘ ਢਿੱਲੋਂ ਨਾਲ ਮੁਲਾਕਾਤ ਕੀਤੀ।ਮੁਲਾਕਾਤ ਦੌਰਾਨ ਬਲਰਾਮ ਪਰਾਸ਼ਰ ਨੇ ਨਵਨਿਯੁਕਤ ਪ੍ਰਧਾਨ ਨੂੰ ਗੁਲਦਸਤਾ ਭੇਂਟ ਕਰਕੇ ਨਵੀਂ ਜ਼ਿੰਮੇਵਾਰੀ ਸਾਂਭਣ ‘ਤੇ ਵਧਾਈ ਦਿੱਤੀ ਅਤੇ ਸਫਲ ਕਾਰਜਕਾਲ ਲਈ ਸ਼ੁਭਕਾਮਨਾਵਾਂ ਦਿੱਤੀਆਂ। ਇਸ ਮੌਕੇ ਪੰਜਾਬ ਦੇ ਮੌਜੂਦਾ ਸਿਆਸੀ ਹਾਲਾਤਾਂ ਅਤੇ ਸੰਗਠਨ ਦੇ ਆਉਣ ਵਾਲੇ ਪ੍ਰੋਗਰਾਮਾਂ ਨੂੰ ਲੈ ਕੇ ਸਕਾਰਾਤਮਕ ਚਰਚਾ ਵੀ ਹੋਈ।ਬਲਰਾਮ ਪਰਾਸ਼ਰ ਨੇ ਕਿਹਾ ਕਿ ਕੇਵਲ ਸਿੰਘ ਢਿੱਲੋਂ ਇੱਕ ਤਜ਼ਰਬੇਕਾਰ, ਦੂਰਅੰਦੇਸ਼ ਅਤੇ ਜ਼ਮੀਨੀ ਪੱਧਰ ‘ਤੇ ਜੁੜੇ ਹੋਏ ਆਗੂ ਹਨ। ਉਨ੍ਹਾਂ ਦੀ ਅਗਵਾਈ ਹੇਠ ਪੰਜਾਬ ਭਾਜਪਾ ਨਵੀਆਂ ਬੁਲੰਦੀਆਂ ਨੂੰ ਛੂਹੇਗੀ। ਉਨ੍ਹਾਂ ਕਿਹਾ ਕਿ ਹਰ ਵਰਕਰ ਅਤੇ ਨੌਜਵਾਨ ਆਗੂ ‘ਚ ਉਨ੍ਹਾਂ ਦੀ ਨਿਯੁਕਤੀ ਨਾਲ ਨਵਾਂ ਜੋਸ਼ ਦੇਖਣ ਨੂੰ ਮਿਲ ਰਿਹਾ ਹੈ। ਆਉਣ ਵਾਲੇ ਸਮੇਂ ‘ਚ ਪਾਰਟੀ ਪੰਜਾਬ ਅੰਦਰ ਵੱਡੀ ਤਾਕਤ ਬਣ ਕੇ ਉਭਰੇਗੀ ਅਤੇ 2027 ‘ਚ ਖੁਸ਼ਹਾਲ ਪੰਜਾਬ ਦੇ ਸੰਕਲਪ ਨੂੰ ਸਾਕਾਰ ਕਰੇਗੀ।ਨਵਨਿਯੁਕਤ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਬਲਰਾਮ ਪਰਾਸ਼ਰ, ਸੀਨਿਅਰ ਭਾਜਪਾ ਆਗੂ ਸੰਦੀਪ ਸਿੰਘ ਰਾਏ ਭੈਣੀ ਸਾਹਿਬ ਅਤੇ ਭਾਜਯੂਮੋ ਜ਼ਿਲ੍ਹਾ ਮੀਤ ਪ੍ਰਧਾਨ ਨਿਤਿਨ ਬਾਲੀ ਦਾ ਧੰਨਵਾਦ ਕੀਤਾ। ਉਨ੍ਹਾਂ ਨੌਜਵਾਨਾਂ ਨੂੰ ਪਾਰਟੀ ਦੀ ਰੀੜ੍ਹ ਦੀ ਹੱਡੀ ਦੱਸਦਿਆਂ ਪੰਜਾਬ ਦੇ ਹਿੱਤਾਂ ਲਈ ਤਨਦੇਹੀ ਨਾਲ ਲੋਕਾਂ ਵਿਚਕਾਰ ਕੰਮ ਕਰਨ ਲਈ ਪ੍ਰੇਰਿਤ ਕੀਤਾ।ਇਸ ਮੌਕੇ ਪਾਰਟੀ ਦੇ ਹੋਰ ਪ੍ਰਮੁੱਖ ਆਗੂ ਅਤੇ ਵਰਕਰ ਵੀ ਮੌਜੂਦ ਸਨ, ਜਿਨ੍ਹਾਂ ਨੇ ਪਾਰਟੀ ਦੀ ਮਜ਼ਬੂਤੀ ਲਈ ਇਕਜੁੱਟ ਹੋ ਕੇ ਕੰਮ ਕਰਨ ਦਾ ਅਹਿਦ ਲਿਆ।

Related Articles

Leave a Reply

Your email address will not be published. Required fields are marked *

Back to top button
error: Content is protected !!
Click to listen highlighted text!