ਸ਼ਿਵ ਸੈਨਾ ਪੰਜਾਬ ਵੱਲੋਂ ਸ਼ਹੀਦਾਂ ਨੂੰ ਸ਼ਰਧਾਂਜਲੀ,
ਧਮਕੀਆਂ ਦੇ ਬਾਵਜੂਦ ਸਮਾਗਮ ਸ਼ਾਂਤੀਪੂਰਵਕ ਨੇਪਰੇ ਚਾੜ੍ਹਿਆ ਰੂਪਨਗਰ,

ਸ਼ਿਵ ਸੈਨਾ ਪੰਜਾਬ ਵੱਲੋਂ ਸ਼ਹੀਦਾਂ ਨੂੰ ਸ਼ਰਧਾਂਜਲੀ,
ਧਮਕੀਆਂ ਦੇ ਬਾਵਜੂਦ ਸਮਾਗਮ ਸ਼ਾਂਤੀਪੂਰਵਕ ਨੇਪਰੇ ਚਾੜ੍ਹਿਆ

ਰੂਪਨਗਰ, 6 ਜੂਨ (ਵਿਨੋਦ ਸ਼ਰਮਾ) ਸ਼ਿਵ ਸੈਨਾ ਪੰਜਾਬ ਵੱਲੋਂ ਹਰ ਸਾਲ ਦੀ ਤਰ੍ਹਾਂ 6 ਜੂਨ ਨੂੰ ਸ਼ਹੀਦਾਂ ਦੀ ਯਾਦ ਵਿੱਚ ਸ਼ਰਧਾਂਜਲੀ ਸਮਾਗਮ ਸ਼ਿਵ ਮੰਦਰ ਆਸਰੋਂ ਵਿਖੇ ਕਰਵਾਇਆ ਗਿਆ। ਸਮਾਗਮ ਦੀ ਅਗਵਾਈ ਜ਼ਿਲ੍ਹਾ ਚੇਅਰਮੈਨ ਰੂਪਨਗਰ ਸਚਿਨ ਨੇ ਕੀਤੀ, ਜਦਕਿ ਸ਼ਿਵ ਸੈਨਾ ਪੰਜਾਬ ਦੇ ਮੁਖੀ ਸੰਜੀਵ ਘਨੌਲੀ ਵਿਸ਼ੇਸ਼ ਤੌਰ ‘ਤੇ ਹਾਜ਼ਰ ਹੋਏ।

ਇਸ ਮੌਕੇ ਸੰਜੀਵ ਕੁਮਾਰ ਨੇ ਦਾਅਵਾ ਕੀਤਾ ਕਿ 6 ਜੂਨ ਦੇ ਸਮਾਗਮ ਨੂੰ ਲੈ ਕੇ ਉਨ੍ਹਾਂ ਅਤੇ ਸਚਿਨ ਨੂੰ ਕਥਿਤ ਤੌਰ ‘ਤੇ ਧਮਕੀਆਂ ਮਿਲੀਆਂ ਸਨ ਅਤੇ ਪ੍ਰੋਗਰਾਮ ਨਾ ਕਰਨ ਲਈ ਕਿਹਾ ਗਿਆ ਸੀ। ਉਨ੍ਹਾਂ ਕਿਹਾ ਕਿ ਸ਼ਿਵ ਸੈਨਾ ਪੰਜਾਬ ਅਜਿਹੀਆਂ ਧਮਕੀਆਂ ਤੋਂ ਡਰਨ ਵਾਲੀ ਨਹੀਂ ਅਤੇ ਪ੍ਰੋਗਰਾਮ ਸ਼ਾਂਤੀਪੂਰਵਕ ਢੰਗ ਨਾਲ ਜਾਰੀ ਰਹਿਣਗੇ।
ਸੰਜੀਵ ਕੁਮਾਰ ਨੇ ਕਿਹਾ ਕਿ ਸ਼ਹੀਦਾਂ ਦੀਆਂ ਕੁਰਬਾਨੀਆਂ ਨੂੰ ਕਦੇ ਭੁਲਾਇਆ ਨਹੀਂ ਜਾ ਸਕਦਾ। ਸਮਾਗਮ ਦੌਰਾਨ ਹਵਨ-ਯੱਗ ਕਰਕੇ ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ ਗਏ ਅਤੇ ਦੇਸ਼ ਦੀ ਅਮਨ-ਸ਼ਾਂਤੀ ਤੇ ਖੁਸ਼ਹਾਲੀ ਲਈ ਅਰਦਾਸ ਕੀਤੀ ਗਈ।
ਸਮਾਗਮ ਵਿੱਚ ਪੰਜਾਬ ਉਪ ਪ੍ਰਧਾਨ ਗਿਆਨ ਚੰਦ ਵਰਮਾ, ਜ਼ਿਲ੍ਹਾ ਪ੍ਰਧਾਨ ਸੁਮਿਤ ਕੰਵਲ, ਨਵਾਂਸ਼ਹਿਰ ਪ੍ਰਧਾਨ ਜਸਵਿੰਦਰ, ਮਾਲਵਾ-ਦੋਆਬਾ ਇੰਚਾਰਜ ਮੰਜੀਤ ਜੀਤੀ, ਦੇਹਾਤੀ ਪ੍ਰਧਾਨ ਹਰਦੀਪ ਉਰਫ਼ ਟੋਨੀ, ਸੀਨੀਅਰ ਕਾਰਜਕਾਰਨੀ ਮੈਂਬਰ ਸਤਪਾਲ ਗਾਂਗੂਵਾਲ, ਨੰਗਲ ਪ੍ਰਧਾਨ ਅਮਰੀਸ਼ ਆਹੂਜਾ, ਸੀਨੀਅਰ ਆਗੂ ਨਰਿੰਦਰ ਉਰਫ਼ ਰਿੰਕੂ, ਕੁਰਾਲੀ ਸਿਟੀ ਪ੍ਰਧਾਨ ਸੰਦੀਪ ਕੁਮਾਰ, ਮੋਰਿੰਡਾ ਪ੍ਰਧਾਨ ਬੰਟੀ, ਬਲਾਚੌਰ ਪ੍ਰਧਾਨ ਅਸ਼ੋਕ ਕੁਮਾਰ ਸਮੇਤ ਵੱਡੀ ਗਿਣਤੀ ‘ਚ ਸ਼ਿਵ ਸੈਨਿਕ ਹਾਜ਼ਰ ਸਨ।




