Welcome to Asal Punjab Di Awaaz   Click to listen highlighted text! Welcome to Asal Punjab Di Awaaz
ਸਥਾਨਕ ਖਬਰਪੰਜਾਬਪ੍ਰਮੁੱਖ ਖਬਰਾਂ

ਨੰਗਲ ਵਿੱਚ ਮਨੁੱਖੀ ਅਧਿਕਾਰ ਕਮਿਸ਼ਨ ਮੈਂਬਰ ਵੱਲੋਂ ਲੋਕ ਸੁਣਵਾਈ,

ਨਸ਼ਿਆਂ ਵਿਰੁੱਧ ਇਕੱਠੇ ਹੋਣ ਲਈ ਹਰ ਨਾਗਰਿਕ ਨੂੰ ਕੀਤਾ ਲਾਮਬੰਦ ਹੋਣ ਦਾ ਸੱਦਾ

ਨੰਗਲ ਵਿੱਚ ਮਨੁੱਖੀ ਅਧਿਕਾਰ ਕਮਿਸ਼ਨ ਮੈਂਬਰ ਵੱਲੋਂ ਲੋਕ ਸੁਣਵਾਈ, ਆਮ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ


ਪਦਮ ਸ੍ਰੀ ਜਤਿੰਦਰ ਸਿੰਘ ਸ਼ੰਟੀ ਵੱਲੋਂ ਮਨੁੱਖੀ ਅਧਿਕਾਰਾਂ ਬਾਰੇ ਜਾਗਰੂਕਤਾ ਦਾ ਸੰਦੇਸ਼

ਨਗਰ ਕੋਂਸਲ ਨੰਗਲ ਵਿੱਚ ਵਿਸ਼ੇਸ਼ ਬੈਠਕ, ਪ੍ਰਸ਼ਾਸਨ ਨੂੰ ਦਿੱਤੇ ਸਖਤ ਦਿਸ਼ਾ-ਨਿਰਦੇਸ਼


ਨਸ਼ਿਆਂ ਵਿਰੁੱਧ ਇਕੱਠੇ ਹੋਣ ਲਈ ਹਰ ਨਾਗਰਿਕ ਨੂੰ ਕੀਤਾ ਲਾਮਬੰਦ ਹੋਣ ਦਾ ਸੱਦਾ

ਵਿਦੇਸ਼ ਭੇਜਣ ਦੇ ਨਾਮ ‘ਤੇ ਠੱਗੀ ਕਰਨ ਵਾਲਿਆਂ ਵਿਰੁੱਧ ਕਮਿਸ਼ਨ ਸਖਤ

ਨੰਗਲ 7 ਜੂਨ (ਅਸਲ ਪੰਜਾਬ ਦੀ ਆਵਾਜ਼ ਬਿਊਰੋ) ਨੰਗਲ ਵਿੱਚ ਮਨੁੱਖੀ ਅਧਿਕਾਰ ਕਮਿਸ਼ਨ ਦੇ ਮੈਂਬਰ ਅਤੇ ਪਦਮ ਸ੍ਰੀ ਜਤਿੰਦਰ ਸਿੰਘ ਸ਼ੰਟੀ ਆਮ ਲੋਕਾਂ ਦੀਆਂ ਸਮੱਸਿਆਵਾਂ ਸੁਣਨ ਲਈ ਵਿਸ਼ੇਸ਼ ਤੌਰ ‘ਤੇ ਪਹੁੰਚੇ। ਇਸ ਮੌਕੇ ਉਨ੍ਹਾਂ ਵੱਲੋਂ ਜਨਤਕ ਸੁਣਵਾਈ ਕਰਕੇ ਲੋਕਾਂ ਦੀਆਂ ਸ਼ਿਕਾਇਤਾਂ ਨੂੰ ਗੰਭੀਰਤਾ ਨਾਲ ਸੁਣਿਆ ਗਿਆ ਅਤੇ ਸੰਬੰਧਤ ਅਧਿਕਾਰੀਆਂ ਨੂੰ ਤੁਰੰਤ ਕਾਰਵਾਈ ਕਰਨ ਦੇ ਹੁਕਮ ਜਾਰੀ ਕੀਤੇ ਗਏ। ਲੋਕਾਂ ਨੇ ਆਪਣੇ ਵੱਖ-ਵੱਖ ਮਸਲੇ ਰੱਖਦੇ ਹੋਏ ਕਮਿਸ਼ਨ ਤੋਂ ਇਨਸਾਫ ਦੀ ਉਮੀਦ ਜਤਾਈ।
ਇਸ ਦੌਰਾਨ ਨਗਰ ਕੋਂਸਲ ਨੰਗਲ ਵਿੱਚ ਇਕ ਵਿਸ਼ੇਸ਼ ਬੈਠਕ ਦਾ ਆਯੋਜਨ ਕੀਤਾ ਗਿਆ, ਜਿਸ ਵਿੱਚ ਪ੍ਰਸ਼ਾਸਨਿਕ ਅਧਿਕਾਰੀਆਂ ਅਤੇ ਸਮਾਜਿਕ ਸੰਗਠਨਾਂ ਦੇ ਨੁਮਾਇੰਦਿਆਂ ਨੇ ਭਾਗ ਲਿਆ। ਸ਼ੰਟੀ ਨੇ ਕਿਹਾ ਕਿ ਮਨੁੱਖੀ ਅਧਿਕਾਰਾਂ ਦੀ ਰਾਖੀ ਹਰ ਸਰਕਾਰੀ ਵਿਭਾਗ ਦੀ ਜਿੰਮੇਵਾਰੀ ਹੈ ਅਤੇ ਕਿਸੇ ਵੀ ਪੱਧਰ ‘ਤੇ ਲਾਪਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਅਧਿਕਾਰੀਆਂ ਨੂੰ ਆਦੇਸ਼ ਦਿੱਤਾ ਕਿ ਲੋਕਾਂ ਦੇ ਕੰਮ ਤੁਰੰਤ ਅਤੇ ਬਿਨਾਂ ਕਿਸੇ ਖੱਜਲ-ਖੁਆਰੀ ਦੇ ਕੀਤੇ ਜਾਣ।
ਜਤਿੰਦਰ ਸਿੰਘ ਸ਼ੰਟੀ ਨੇ ਲੋਕਾਂ ਨੂੰ ਮਨੁੱਖੀ ਅਧਿਕਾਰਾਂ ਬਾਰੇ ਜਾਗਰੂਕ ਕਰਦਿਆਂ ਕਿਹਾ ਕਿ ਹਰ ਨਾਗਰਿਕ ਨੂੰ ਆਪਣੀ ਗੱਲ ਰੱਖਣ ਦਾ ਪੂਰਾ ਅਧਿਕਾਰ ਹੈ। ਉਨ੍ਹਾਂ ਦੱਸਿਆ ਕਿ ਹੁਣ ਲੋਕ ਵਟਸਐਪ ਨੰਬਰ 9855475547 ‘ਤੇ ਲਿਖਤੀ ਸ਼ਿਕਾਇਤ ਭੇਜ ਕੇ ਆਪਣਾ ਮਾਮਲਾ ਦਰਜ ਕਰਵਾ ਸਕਦੇ ਹਨ, ਜਿਸ ਨਾਲ ਉਨ੍ਹਾਂ ਨੂੰ ਘਰ ਬੈਠੇ ਹੀ ਇਨਸਾਫ ਮਿਲ ਸਕੇਗਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਕਮਿਸ਼ਨ ਦੀਆਂ ਸ਼ਿਫਾਰਿਸ਼ਾਂ ਨੂੰ ਮੰਨਣ ਨਾਲ ਲੋਕਾਂ ਨੂੰ ਵੱਡੀ ਰਾਹਤ ਮਿਲੀ ਹੈ।
ਨਸ਼ਿਆਂ ਦੇ ਵਧਦੇ ਪ੍ਰਭਾਵ ‘ਤੇ ਚਿੰਤਾ ਪ੍ਰਗਟ ਕਰਦਿਆਂ ਸ਼ੰਟੀ ਨੇ ਹਰ ਨਾਗਰਿਕ ਨੂੰ ਇਸ ਬੁਰਾਈ ਵਿਰੁੱਧ ਲਾਮਬੰਦ ਹੋਣ ਦਾ ਸੱਦਾ ਦਿੱਤਾ। ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣਾ ਸਮਾਜ ਦੀ ਸਾਂਝੀ ਜਿੰਮੇਵਾਰੀ ਹੈ ਅਤੇ ਇਸ ਲਈ ਸਰਕਾਰ ਦੇ ਨਾਲ-ਨਾਲ ਹਰ ਵਰਗ ਨੂੰ ਅੱਗੇ ਆਉਣਾ ਪਵੇਗਾ। ਉਨ੍ਹਾਂ ਨੇ ਗੁਰੂਆਂ ਦੀ ਪਵਿੱਤਰ ਧਰਤੀ ‘ਤੇ ਆ ਕੇ ਇਸ ਮੁਹਿੰਮ ਨੂੰ ਹੋਰ ਰਫਤਾਰ ਦੇਣ ਦੀ ਗੱਲ ਵੀ ਕੀਤੀ।
ਇਸ ਮੌਕੇ ਵਿਦੇਸ਼ਾਂ ਵਿੱਚ ਭੇਜਣ ਦੇ ਨਾਮ ‘ਤੇ ਭੋਲੇ-ਭਾਲੇ ਲੋਕਾਂ ਨਾਲ ਠੱਗੀ ਕਰਨ ਵਾਲਿਆਂ ਵਿਰੁੱਧ ਵੀ ਕਮਿਸ਼ਨ ਨੇ ਸਖਤ ਰੁਖ ਅਪਣਾਉਣ ਦੀ ਚੇਤਾਵਨੀ ਦਿੱਤੀ। ਸ਼ੰਟੀ ਨੇ ਕਿਹਾ ਕਿ ਅਜਿਹੇ ਲੋਕਾਂ ਦੀ ਹੁਣ ਖੈਰ ਨਹੀਂ ਅਤੇ ਕਮਿਸ਼ਨ ਵੱਲੋਂ ਉਨ੍ਹਾਂ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਕਿਸੇ ਵੀ ਤਰ੍ਹਾਂ ਦੀ ਧੋਖਾਧੜੀ ਬਾਰੇ ਅੱਗੇ ਆ ਕੇ ਸ਼ਿਕਾਇਤ ਦਰਜ ਕਰਵਾਉਣ।
ਸ਼ੰਟੀ ਨੇ ਹਸਪਤਾਲਾਂ, ਦਵਾਈ ਵਿਕਰੇਤਾਵਾਂ ਅਤੇ ਮੈਡੀਕਲ ਟੈਸਟਿੰਗ ਲੈਬਾਂ ਵਿੱਚ ਹੋ ਰਹੀਆਂ ਮਨਮਾਨੀਆਂ ਨੂੰ ਰੋਕਣ ਲਈ ਵਿਸ਼ੇਸ਼ ਕਦਮ ਚੁੱਕਣ ਦੀ ਗੱਲ ਵੀ ਕੀਤੀ। ਉਨ੍ਹਾਂ ਕਿਹਾ ਕਿ ਸਫਾਈ ਕਰਮਚਾਰੀ, ਐਮਬੂਲੈਂਸ ਚਾਲਕ ਅਤੇ ਮੈਡੀਕਲ ਸਟਾਫ ਸਮਾਜ ਦੀ ਸੇਵਾ ਵਿੱਚ ਲੱਗੇ ਹੋਏ ਹਨ ਅਤੇ ਉਨ੍ਹਾਂ ਦੇ ਹੱਕਾਂ ਦੀ ਰਾਖੀ ਕਰਨਾ ਵੀ ਬਹੁਤ ਜਰੂਰੀ ਹੈ। ਉਨ੍ਹਾਂ ਨੇ ਕਰਮਚਾਰੀਆਂ ਨੂੰ ਆਪਣੇ ਹੱਕਾਂ ਲਈ ਰਜਿਸਟ੍ਰੇਸ਼ਨ ਕਰਵਾਉਣ ਦੀ ਅਪੀਲ ਕੀਤੀ।
ਇਸ ਮੌਕੇ ਜਾਗਰੂਕਤਾ ਰੈਲੀ ਦਾ ਆਯੋਜਨ ਕੀਤਾ ਗਿਆ, ਜਿਸ ਵਿੱਚ ਇਲਾਕੇ ਦੇ ਕੌਂਸਲਰਾਂ, ਪਤਵੰਤੇ ਨਾਗਰਿਕਾਂ ਅਤੇ ਸਮਾਜ ਸੇਵੀ ਸੰਗਠਨਾਂ ਦੇ ਆਗੂਆਂ ਨੇ ਵੱਡੀ ਗਿਣਤੀ ਵਿੱਚ ਹਿੱਸਾ ਲਿਆ। ਰੈਲੀ ਦੌਰਾਨ ਨਸ਼ਿਆਂ ਵਿਰੁੱਧ ਜਾਗਰੂਕਤਾ ਦਾ ਸੁਨੇਹਾ ਦਿੱਤਾ ਗਿਆ ਅਤੇ ਲੋਕਾਂ ਨੂੰ ਆਪਣੇ ਅਧਿਕਾਰਾਂ ਬਾਰੇ ਜਾਣੂ ਕਰਵਾਇਆ ਗਿਆ। ਕਾਰਜਕ੍ਰਮ ਦਾ ਸਮਾਪਨ ਰਾਸ਼ਟਰੀ ਗੀਤ ਨਾਲ ਕੀਤਾ ਗਿਆ, ਜਿੱਥੇ ਲੋਕਾਂ ਨੇ ਆਪਣੇ ਮਸਲੇ ਵੀ ਸਾਂਝੇ ਕੀਤੇ ਅਤੇ ਕਮਿਸ਼ਨ ਵੱਲੋਂ ਉਨ੍ਹਾਂ ਦੇ ਹੱਲ ਦਾ ਭਰੋਸਾ ਦਿੱਤਾ ਗਿਆ।
ਇਸ ਮੌਕੇ ਡਾ.ਦੀਪਕ ਸਿੰਗਲਾ ਮੈਂਬਰ ਕੌਰ ਕਮੇਟੀ ਮਨੁੱਖੀ ਅਧਿਕਾਰ ਕਮਿਸ਼ਨ ਚੰਡੀਗੜ੍ਹ ਚੇਅਰਮੈਨ ਦਾ ਐਂਟੀ ਕਰਪਸ਼ਨ ਕ੍ਰਾਈਮ ਪ੍ਰੀਵੇਸ਼ਨ ਕਮਿਊਨਿਟੀ ਓਰੀਐਂਟਿਡ ਪੁਲਿਸਿੰਗ ਸੁਸਾਇਟੀ (ਰਜਿ.),ਕੌਰ ਕਮੇਟੀ ਮੈਂਬਰ ਮਨਪ੍ਰੀਤ ਕੌਰ, ਬਲਦੇਵ ਸਿੰਘ, ਅਮਨਦੀਪ ਸਿੰਘ, ਸਚਿਨ ਪਾਠਕ ਐਸ.ਡੀ.ਐਮ, ਮੇਜਰ ਡਾ.ਸੁਮਿਤ ਸਿੰਘ ਢਿੱਲੋਂ ਤਹਿਸੀਲਦਾਰ, ਨਵੀਨ ਕੁਮਾਰ ਡੀ.ਐਸ.ਪੀ, ਈਓ ਸੰਗੀਤ ਕੁਮਾਰ, ਪੀ.ਓ ਪ੍ਰੀਤਮ ਸਿੰਘ, ਦਲੀਪ ਹੰਸ ਮੈਂਬਰ ਦਲਿਤ ਵਿਕਾਸ ਬੋਰਡ, ਮੰਚ ਸੰਚਾਲਕ ਰਾਜ ਘਈ, ਅਮਨਪ੍ਰੀਤ ਸਿੰਘ ਏਐਫਐਸਓ, ਦਲਜੀਤ ਸਿੰਘ ਕੋਂਸਲਰ, ਮਲਕੀਤ ਸਿੰਘ ਕੋਂਸਲਰ, ਜਸਵਿੰਦਰ ਸਿੰਘ, ਮਦਨ ਲਾਲ ਐਸ.ਆਈ, ਜਸਵਿੰਦਰ ਕੌਰ, ਜਸਵੀਰ ਕੌਰ, ਹਰਪ੍ਰੀਤ ਕੌਰ, ਮਨਜੀਤ ਕੌਰ, ਸ਼ਿਪਰਾ ਬਹਿਲ, ਕਨਿਕਾ, ਸੀਮਾ ਕੌਰ, ਹਰਦੀਪ ਸਿੰਘ, ਰਜਿੰਦਰ ਕੌਰ, ਨਿਸ਼ਾਤ ਗੁਪਤਾ ਇਲਾਕੇ ਦੇ ਪਤਵੰਤੇ ਤੇ ਕੋਂਸਲਰ ਹਾਜ਼ਰ ਸਨ।

Related Articles

Leave a Reply

Your email address will not be published. Required fields are marked *

Back to top button
error: Content is protected !!
Click to listen highlighted text!