Welcome to Asal Punjab Di Awaaz   Click to listen highlighted text! Welcome to Asal Punjab Di Awaaz
ਸਥਾਨਕ ਖਬਰਪੰਜਾਬਪ੍ਰਮੁੱਖ ਖਬਰਾਂ

ਮਨੁੱਖੀ ਅਧਿਕਾਰ ਕਮਿਸ਼ਨ ਵੱਲੋਂ ਪੰਜਾਬ ਵਿੱਚ ਨਸ਼ਿਆਂ ਵਿਰੁੱਧ ਵਿਸ਼ੇਸ਼ ਮੁਹਿੰਮ ਜਾਰੀ- ਜਤਿੰਦਰ ਸਿੰਘ ਸ਼ੰਟੀ

ਪਦਮ ਸ੍ਰੀ ਜਤਿੰਦਰ ਸਿੰਘ ਸ਼ੰਟੀ ਵੱਲੋਂ ਸ੍ਰੀ ਅਨੰਦਪੁਰ ਸਾਹਿਬ ਵਿੱਚ ਜਨਤਕ ਸੁਣਵਾਈ ਕੈਂਪ ਦੌਰਾਨ ਸੁਣੀਆਂ ਮੁਸ਼ਕਿਲਾ

ਮਨੁੱਖੀ ਅਧਿਕਾਰ ਕਮਿਸ਼ਨ ਵੱਲੋਂ ਪੰਜਾਬ ਵਿੱਚ ਨਸ਼ਿਆਂ ਵਿਰੁੱਧ ਵਿਸ਼ੇਸ਼ ਮੁਹਿੰਮ ਜਾਰੀ- ਜਤਿੰਦਰ ਸਿੰਘ ਸ਼ੰਟੀ

ਪਦਮ ਸ੍ਰੀ ਜਤਿੰਦਰ ਸਿੰਘ ਸ਼ੰਟੀ ਵੱਲੋਂ ਸ੍ਰੀ ਅਨੰਦਪੁਰ ਸਾਹਿਬ ਵਿੱਚ ਜਨਤਕ ਸੁਣਵਾਈ ਕੈਂਪ ਦੌਰਾਨ ਸੁਣੀਆਂ ਮੁਸ਼ਕਿਲਾ

ਆਮ ਲੋਕਾਂ ਦੀਆਂ ਸ਼ਿਕਾਇਤਾਂ ਦੇ ਨਿਪਟਾਰੇ ਲਈ ਕਮਿਸ਼ਨ ਦੀ ਕਾਰਵਾਈ ਵਿੱਚ ਆਈ ਤੇਜ਼ੀ
9855475547 ਤੇ ਵਟਸਐਪ ਰਾਹੀਂ ਸ਼ਿਕਾਇਤ ਦਰਜ ਕਰਨ ਦੀ ਸੁਵਿਧਾ, 7 ਦਿਨਾਂ ਵਿੱਚ ਹੋਵੇਗੀ ਰਜਿਸਟ੍ਰੇਸ਼ਨ

ਵਿਦੇਸ਼ ਭੇਜਣ ਦੇ ਨਾਮ ‘ਤੇ ਠੱਗੀ ਕਰਨ ਵਾਲਿਆਂ ਵਿਰੁੱਧ ਕਮਿਸ਼ਨ ਸਖਤ- ਸ਼ੰਟੀ


ਸ੍ਰੀ ਅਨੰਦਪੁਰ ਸਾਹਿਬ 7 ਜੂਨ (ਅਸਲ ਪੰਜਾਬ ਦੀ ਆਵਾਜ਼ ਬਿਊਰੋ) ਪੰਜਾਬ ਵਿੱਚ ਮਨੁੱਖੀ ਅਧਿਕਾਰਾਂ ਦੀ ਰਾਖੀ ਅਤੇ ਨਸ਼ਿਆਂ ਦੇ ਖਾਤਮੇ ਲਈ ਮਨੁੱਖੀ ਅਧਿਕਾਰ ਕਮਿਸ਼ਨ ਵੱਲੋਂ ਇਕ ਵੱਡੀ ਪਹਿਲ ਕੀਤੀ ਗਈ ਹੈ। ਪਦਮ ਸ੍ਰੀ ਜਤਿੰਦਰ ਸਿੰਘ ਸ਼ੰਟੀ ਮੈਂਬਰ ਮਨੁੱਖੀ ਅਧਿਕਾਰ ਕਮਿਸ਼ਨ ਪੰਜਾਬ ਨੇ ਐਲਾਨ ਕੀਤਾ ਕਿ ਰਾਜ ਵਿੱਚ ਨਸ਼ਿਆਂ ਦੇ ਖਿਲਾਫ ਵਿਸ਼ੇਸ਼ ਮੁਹਿੰਮ ਵਿੰਡੀ ਜਾਵੇਗੀ, ਜਿਸ ਦਾ ਮਕਸਦ ਨੌਜਵਾਨ ਪੀੜ੍ਹੀ ਨੂੰ ਇਸ ਬੁਰਾਈ ਤੋਂ ਬਚਾਉਣਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਚਲਾਇਆ ਜਾ ਰਿਹਾ “ਯੁੱਧ ਨਸ਼ਿਆਂ ਵਿਰੁੱਧ” ਅਭਿਆਨ ਸਫਲ ਹੋ ਰਿਹਾ ਹੈ ਅਤੇ ਇਸ ਨੂੰ ਹੋਰ ਮਜ਼ਬੂਤ ਕਰਨ ਲਈ ਕਮਿਸ਼ਨ ਵੱਲੋਂ ਵੀ ਪੂਰਾ ਸਹਿਯੋਗ ਦਿੱਤਾ ਜਾਵੇਗਾ।
ਇਸ ਸੰਦਰਭ ਵਿੱਚ ਸ੍ਰੀ ਅਨੰਦਪੁਰ ਸਾਹਿਬ ਵਿੱਚ ਜਨਤਕ ਸੁਣਵਾਈ ਕੈਂਪ ਦਾ ਆਯੋਜਨ ਕੀਤਾ ਗਿਆ, ਜਿੱਥੇ ਲੋਕਾਂ ਨੇ ਆਪਣੀਆਂ ਸਮੱਸਿਆਵਾਂ ਸਿੱਧੇ ਤੌਰ ‘ਤੇ ਕਮਿਸ਼ਨ ਅੱਗੇ ਰੱਖੀਆਂ। ਸ਼ੰਟੀ ਨੇ ਕਿਹਾ ਕਿ ਮਨੁੱਖ ਅਧਿਕਾਰ ਕਮਿਸ਼ਨ ਦੀ ਕਾਰਗੁਜ਼ਾਰੀ ਹੁਣ ਹੋਰ ਤੇਜ਼ ਅਤੇ ਪ੍ਰਭਾਵਸ਼ਾਲੀ ਹੋ ਚੁੱਕੀ ਹੈ, ਜਿਸ ਨਾਲ ਆਮ ਲੋਕਾਂ ਵਿੱਚ ਜਾਗਰੂਕਤਾ ਵੀ ਵਧੀ ਹੈ। ਉਨ੍ਹਾਂ ਦੱਸਿਆ ਕਿ ਹਰ ਰੋਜ਼ 500 ਤੋਂ ਵੱਧ ਸ਼ਿਕਾਇਤਾਂ ਪ੍ਰਾਪਤ ਹੋ ਰਹੀਆਂ ਹਨ, ਜੋ ਕਿ ਲੋਕਾਂ ਦੇ ਵਧਦੇ ਭਰੋਸੇ ਦਾ ਪ੍ਰਮਾਣ ਹੈ।
ਉਨ੍ਹਾਂ ਨੇ ਕਿਹਾ ਕਿ ਜੇ ਕਿਸੇ ਵਿਅਕਤੀ ਦੇ ਅਧਿਕਾਰਾਂ ਦਾ ਹਨਨ ਹੁੰਦਾ ਹੈ ਤਾਂ ਉਹ 9855475547 ‘ਤੇ ਵਟਸਐਪ ਰਾਹੀਂ ਆਪਣੀ ਸ਼ਿਕਾਇਤ ਦਰਜ ਕਰ ਸਕਦਾ ਹੈ। ਹਰ ਸ਼ਿਕਾਇਤ ਨੂੰ 7 ਦਿਨਾਂ ਦੇ ਅੰਦਰ ਰਜਿਸਟਰ ਕਰਕੇ ਉਸ ‘ਤੇ ਕਾਰਵਾਈ ਸ਼ੁਰੂ ਕੀਤੀ ਜਾਵੇਗੀ। ਸ਼ੰਟੀ ਨੇ ਭਰੋਸਾ ਦਿਵਾਇਆ ਕਿ ਮਨੁੱਖੀ ਅਧਿਕਾਰਾਂ ਦੀ ਰਾਖੀ ਲਈ ਕੋਈ ਵੀ ਕਸਰ ਬਾਕੀ ਨਹੀਂ ਛੱਡੀ ਜਾਵੇਗੀ ਅਤੇ ਲਾਪਰਵਾਹੀ ਕਰਨ ਵਾਲੇ ਅਧਿਕਾਰੀਆਂ ਨੂੰ ਬਖਸ਼ਿਆ ਨਹੀਂ ਜਾਵੇਗਾ।
ਜਤਿੰਦਰ ਸਿੰਘ ਸ਼ੰਟੀ ਨੇ ਆਪਣੇ ਤਜਰਬੇ ਸਾਂਝੇ ਕਰਦਿਆਂ ਦੱਸਿਆ ਕਿ ਉਨ੍ਹਾਂ ਨੇ ਕੋਵਿਡ ਦੌਰਾਨ 150 ਤੋਂ ਵੱਧ ਲਾਵਾਰਿਸ ਲਾਸ਼ਾਂ ਦਾ ਸੰਸਕਾਰ ਕੀਤਾ ਅਤੇ ਹਸਪਤਾਲਾਂ ਵਿੱਚ ਆਮ ਲੋਕਾਂ ਨੂੰ ਰਾਹਤ ਦਿਵਾਉਣ ਲਈ ਕਈ ਯਤਨ ਕੀਤੇ। ਉਨ੍ਹਾਂ ਕਿਹਾ ਕਿ ਇਸ ਕਾਰਜ ਲਈ ਭਾਰਤ ਸਰਕਾਰ ਵੱਲੋਂ ਉਨ੍ਹਾਂ ਨੂੰ ਪਦਮ ਸ੍ਰੀ ਸਨਮਾਨ ਮਿਲਿਆ। ਇਸ ਦੌਰਾਨ ਉਨ੍ਹਾਂ ਨੂੰ ਕਈ ਹਸਪਤਾਲਾਂ ਅਤੇ ਫਾਰਮਾਸਿਊਟਿਕਲ ਕੰਪਨੀਆਂ ਵੱਲੋਂ ਵਿਰੋਧ ਦਾ ਸਾਹਮਣਾ ਵੀ ਕਰਨਾ ਪਿਆ ਅਤੇ ਉਨ੍ਹਾਂ ਖਿਲਾਫ 11 ਐਫ.ਆਈ.ਆਰ ਦਰਜ ਹੋਈਆਂ।
ਉਨ੍ਹਾਂ ਨੇ ਵਿਦੇਸ਼ ਭੇਜਣ ਦੇ ਨਾਮ ‘ਤੇ ਠੱਗੀ ਕਰਨ ਵਾਲੇ ਏਜੰਟਾਂ ਵਿਰੁੱਧ ਸਖਤ ਕਾਰਵਾਈ ਦੀ ਗੱਲ ਕਰਦਿਆਂ ਕਿਹਾ ਕਿ ਕਮਿਸ਼ਨ ਨੇ ਸਰਕਾਰ ਤੋਂ ਸਾਰੇ ਰਜਿਸਟਰਡ ਇਮੀਗ੍ਰੇਸ਼ਨ ਏਜੰਟਾਂ ਦੀ ਰਿਪੋਰਟ ਮੰਗੀ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਕਿਸੇ ਵੀ ਧੋਖਾਧੜੀ ਦੇ ਮਾਮਲੇ ਵਿੱਚ ਅੱਗੇ ਆ ਕੇ ਲਿਖਤੀ ਸ਼ਿਕਾਇਤ ਦੇਣ ਤਾਂ ਜੋ ਦੋਸ਼ੀਆਂ ਖਿਲਾਫ ਕਾਰਵਾਈ ਕੀਤੀ ਜਾ ਸਕੇ।
ਸ.ਸ਼ੰਟੀ ਨੇ ਦੱਸਿਆ ਕਿ ਉਹ 23 ਜਿਲ੍ਹਿਆਂ ਦਾ ਦੌਰਾ ਕਰਕੇ ਲੋਕਾਂ ਨੂੰ ਮਨੁੱਖੀ ਅਧਿਕਾਰਾਂ ਬਾਰੇ ਜਾਗਰੂਕ ਕਰ ਚੁੱਕੇ ਹਨ। ਉਨ੍ਹਾਂ ਕਿਹਾ ਕਿ ਹੁਣ ਲੋਕ ਪਹਿਲਾਂ ਵਾਂਗ ਥਾਣਿਆਂ ‘ਚ ਜਾਣ ਤੋਂ ਬਾਅਦ ਸਿੱਧੇ ਕਮਿਸ਼ਨ ਕੋਲ ਆ ਰਹੇ ਹਨ, ਕਿਉਂਕਿ ਉਨ੍ਹਾਂ ਨੂੰ ਇੱਥੇ ਨਿਆਂ ਮਿਲਣ ਦੀ ਉਮੀਦ ਹੈ। ਉਨ੍ਹਾਂ ਨੇ ਇਹ ਵੀ ਕਿਹਾ ਕਿ ਸਫਾਈ ਕਰਮਚਾਰੀ, ਐਮਬੂਲੈਂਸ ਡਰਾਈਵਰ ਅਤੇ ਹਸਪਤਾਲ ਸਟਾਫ ਸਾਡੇ ਸਮਾਜ ਦੇ ਅਹਿਮ ਹਿੱਸੇ ਹਨ ਅਤੇ ਉਨ੍ਹਾਂ ਦਾ ਸਨਮਾਨ ਮਿਲਣਾ ਚਾਹੀਦਾ ਹੈ।
ਅਖੀਰ ਵਿੱਚ ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਮਨੁੱਖੀ ਅਧਿਕਾਰਾਂ ਦੀ ਰਾਖੀ ਲਈ ਸਰਕਾਰ ਵੱਲੋਂ ਪੂਰਾ ਸਹਿਯੋਗ ਮਿਲ ਰਿਹਾ ਹੈ ਅਤੇ ਲੋਕ ਨਿਡਰ ਹੋ ਕੇ ਆਪਣੀ ਗੱਲ ਅੱਗੇ ਰੱਖਣ। ਕੈਂਪ ਦੌਰਾਨ ਮਿਲੀਆਂ ਸ਼ਿਕਾਇਤਾਂ ‘ਤੇ ਤੁਰੰਤ ਕਾਰਵਾਈ ਲਈ ਸੰਬੰਧਤ ਅਧਿਕਾਰੀਆਂ ਨੂੰ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਗਏ। ਇਸ ਮੌਕੇ ਕਈ ਪ੍ਰਸ਼ਾਸਨਿਕ ਅਧਿਕਾਰੀ ਅਤੇ ਸਮਾਜਿਕ ਸੰਸਥਾਵਾਂ ਦੇ ਪ੍ਰਤੀਨਿਧੀ, ਪੰਚ, ਸਰਪੰਚ ਅਤੇ ਸ਼ੰਸਥਾਵਾਂ ਦੇ ਆਗੂ ਵੀ ਹਾਜ਼ਰ ਰਹੇ, ਜਿਨ੍ਹਾਂ ਨੇ ਹਰ ਨਾਗਰਿਕ ਦੇ ਹੱਕਾਂ ਦੀ ਰਾਖੀ ਲਈ ਵਚਨਬੱਧਤਾ ਜਤਾਈ। ਸ੍ਰੀ ਅਨੰਦਪੁਰ ਸਾਹਿਬ ਵਿੱਚ ਵਿਸੇਸ਼ ਤੌਰ ਤੇ ਪਹੁੰਚੇ ਮੈਂਬਰ ਮਨੁੱਖੀ ਅਧਿਕਾਰੀ ਕਮਿਸ਼ਨ ਪਦਮ ਸ੍ਰੀ ਜਤਿੰਦਰ ਸਿੰਘ ਸ਼ੰਟੀ ਨੇ ਅੱਜ ਵਿਰਾਸਤ ਏ ਖਾਲਸਾ ਤੋਂ ਪੰਜ ਪਿਆਰਾ ਪਾਰਕ ਤੱਕ ਜਾਗਰੂਕਤਾ ਰੈਲੀ ਕੱਢੀ, ਉਨ੍ਹਾਂ ਦੇ ਨਾਲ ਇਲਾਕੇ ਦੇ ਲੋਕਾਂ ਨੇ ਆਪਣੇ ਹੱਥਾ ਵਿੱਚ ਜਾਗਰੂਕਤਾ ਨੂੰ ਦਰਸਾਉਦੇ ਸਲੋਗਨ ਫੜੇ ਹੋਏ ਸਨ ਅਤੇ ਨਸ਼ਿਆ ਵਿਰੁੱਧ ਜਾਗਰੂਕਤਾ ਬਾਰੇ ਨਾਅਰੇ ਲਗਾ ਰਹੇ ਸਨ। ਸਮਾਗਮ ਦੀ ਸਮਾਪਤੀ ਰਾਸ਼ਟਰੀ ਗੀਤ ਨਾਲ ਹੋਈ ਅਤੇ ਸ੍ਰੀ ਸ਼ੰਟੀ ਨੂੰ ਇਸ ਪ੍ਰਸਾਸ਼ਨ ਅਤੇ ਇਲਾਕਾ ਵਾਸੀਆਂ ਵੱਲੋਂ ਵਿਸੇਸ਼ ਸਨਮਾਨ ਦਿੱਤਾ ਗਿਆ।
ਇਸ ਮੌਕੇ ਡਾ.ਦੀਪਕ ਸਿੰਗਲਾ ਮੈਂਬਰ ਕੌਰ ਕਮੇਟੀ ਮਨੁੱਖੀ ਅਧਿਕਾਰ ਕਮਿਸ਼ਨ ਚੰਡੀਗੜ੍ਹ ਚੇਅਰਮੈਨ ਦਾ ਐਂਟੀ ਕਰਪਸ਼ਨ ਕ੍ਰਾਈਮ ਪ੍ਰੀਵੇਸ਼ਨ ਕਮਿਊਨਿਟੀ ਓਰੀਐਂਟਿਡ ਪੁਲਿਸਿੰਗ ਸੁਸਾਇਟੀ (ਰਜਿ.),ਕੌਰ ਕਮੇਟੀ ਮੈਂਬਰ ਮਨਪ੍ਰੀਤ ਕੌਰ, ਬਲਦੇਵ ਸਿੰਘ, ਅਮਨਦੀਪ ਸਿੰਘ, ਐਸ.ਡੀ.ਐਮ ਸੁਖਪਾਲ ਸਿੰਘ, ਡੀ.ਐਸ.ਪੀ ਨਵੀਨ ਕੁਮਾਰ, ਨਾਇਬ ਤਹਿਸੀਲਦਾਰ ਜਸਵਿੰਦਰ ਕੌਰ,ਪ੍ਰੀਤਮ ਸਿੰਘ ਪੀ.ਓ, ਐਸ.ਐਮ.ਓ ਵਰਿੰਦਰ ਸਿੰਘ, ਐਮ.ਓ ਅਮਰਿੰਦਰ ਸਿੰਘ, ਐਸ.ਐਮ.ਓ ਜੰਗਜੀਤ ਸਿੰਘ, ਰਜਿੰਦਰ ਸਿੰਘ ਐਸ.ਡੀ.ਓ ਪਾਵਰ ਕਾਮ, ਰਾਜੇਸ਼ ਸ਼ਰਮਾ ਐਸ.ਡੀ.ਓ ਨੂਰਪੁਰ ਬੇਦੀ, ਈ.ਓ ਸੰਗੀਤ ਕੁਮਾਰ, ਈ.ਓ ਗੁਰਬਖਸੀਸ਼ ਸਿੰਘ ਕੀਰਤਪੁਰ ਸਾਹਿਬ, ਏਐਫਐਸਓ ਅਮਰਦੀਪ ਕੌਰ, ਬੀਓ ਮਨਜੀਤ ਸਿੰਘ ਮਾਵੀ, ਬੀਪੀਈਓ ਰਾਕੇਸ਼ ਕੁਮਾਰ, ਗੁਰਸੋਹਣ ਸਿੰਘ ਸੈਕਟਰੀ ਰੈਡ ਕਰਾਸ ਹਾਜ਼ਰ ਸਨ।

Related Articles

Leave a Reply

Your email address will not be published. Required fields are marked *

Back to top button
error: Content is protected !!
Click to listen highlighted text!