Welcome to Asal Punjab Di Awaaz   Click to listen highlighted text! Welcome to Asal Punjab Di Awaaz
Uncategorized

ਸੀਨੀਅਰ ਕਾਂਗਰਸੀ ਆਗੂ ਬਲਬੀਰ ਸਿੰਘ ਸਿੱਧੂ ਨੇ ਮੋਹਾਲੀ ਨਗਰ ਨਿਗਮ ਚੋਣਾਂ ਲੜਨ ਵਾਲੇ ਸਾਰੇ ਉਮੀਦਵਾਰਾਂ ਅਤੇ ਸਾਬਕਾ ਕੌਂਸਲਰਾਂ ਨਾਲ ਕੀਤੀ ਅਹਿਮ ਮੀਟਿੰਗ

ਮੋਹਾਲੀ ਦੇ ਵਿਕਾਸ ਅਤੇ ਲੋਕਾਂ ਦੇ ਹੱਕਾਂ ਲਈ ਕਾਂਗਰਸ ਦਾ ਸੰਘਰਸ਼ ਜਾਰੀ ਰਹੇਗਾ: ਬਲਬੀਰ ਸਿੰਘ ਸਿੱਧੂ

ਸੀਨੀਅਰ ਕਾਂਗਰਸੀ ਆਗੂ ਬਲਬੀਰ ਸਿੰਘ ਸਿੱਧੂ ਨੇ ਮੋਹਾਲੀ ਨਗਰ ਨਿਗਮ ਚੋਣਾਂ ਲੜਨ ਵਾਲੇ ਸਾਰੇ ਉਮੀਦਵਾਰਾਂ ਅਤੇ ਸਾਬਕਾ ਕੌਂਸਲਰਾਂ ਨਾਲ ਕੀਤੀ ਅਹਿਮ ਮੀਟਿੰਗ

ਮੋਹਾਲੀ ਦੇ ਵਿਕਾਸ ਅਤੇ ਲੋਕਾਂ ਦੇ ਹੱਕਾਂ ਲਈ ਕਾਂਗਰਸ ਦਾ ਸੰਘਰਸ਼ ਜਾਰੀ ਰਹੇਗਾ: ਬਲਬੀਰ ਸਿੰਘ ਸਿੱਧੂ

ਮੋਹਾਲੀ, 2 ਜੂਨ (ਅਸਲ ਪੰਜਾਬ ਦੀ ਆਵਾਜ਼ ਬਿਊਰੋ)  ਸੀਨੀਅਰ ਕਾਂਗਰਸੀ ਆਗੂ ਅਤੇ ਪੰਜਾਬ ਦੇ ਸਾਬਕਾ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਕਾਂਗਰਸ ਪਾਰਟੀ ਦੇ ਮੋਹਾਲੀ ਵਿਖੇ ਨਵੇਂ ਚੁਣੇ ਗਏ ਅਤੇ ਸਾਬਕਾ ਨਗਰ ਨਿਗਮ ਕੌਂਸਲਰਾਂ ਦੇ ਨਾਲ-ਨਾਲ ਨਗਰ ਨਿਗਮ ਚੋਣਾਂ ਲੜਨ ਵਾਲੇ ਸਾਰੇ ਕਾਂਗਰਸੀ ਉਮੀਦਵਾਰਾਂ ਨਾਲ ਚਾਹ ‘ਤੇ ਇਕ ਵਿਸ਼ੇਸ਼ ਮਿਲਣੀ ਦੌਰਾਨ ਵਿਚਾਰ-ਵਟਾਂਦਰਾ ਕੀਤਾ। ਮੀਟਿੰਗ ਦਾ ਮਕਸਦ ਪਾਰਟੀ ਨੂੰ ਹੋਰ ਮਜ਼ਬੂਤ ਕਰਨਾ, ਲੋਕਾਂ ਦੇ ਮੁੱਦਿਆਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਉਠਾਉਣਾ ਅਤੇ ਮੋਹਾਲੀ ਦੇ ਵਿਕਾਸ ਲਈ ਰਣਨੀਤੀ ਤਿਆਰ ਕਰਨਾ ਸੀ।

ਇਸ ਮੌਕੇ ਬਲਬੀਰ ਸਿੰਘ ਸਿੱਧੂ ਨੇ ਨਗਰ ਨਿਗਮ ਚੋਣਾਂ ਵਿੱਚ ਜਿੱਤ ਹਾਸਲ ਕਰਨ ਵਾਲੇ ਕਾਂਗਰਸੀ ਉਮੀਦਵਾਰਾਂ ਨੂੰ ਵਿਸ਼ੇਸ਼ ਤੌਰ ‘ਤੇ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਲੋਕਾਂ ਵੱਲੋਂ ਦਿੱਤਾ ਗਿਆ ਇਹ ਫ਼ਤਵਾ ਉਨ੍ਹਾਂ ਪ੍ਰਤੀ ਭਰੋਸੇ ਅਤੇ ਉਨ੍ਹਾਂ ਦੀ ਲੰਬੇ ਸਮੇਂ ਤੋਂ ਕੀਤੀ ਜਾ ਰਹੀ ਲੋਕ ਸੇਵਾ ਦਾ ਨਤੀਜਾ ਹੈ। ਸਿੱਧੂ ਨੇ ਵਾਰਡ ਨੰਬਰ 1 ਤੋਂ ਚਰਨਜੀਤ ਕੌਰ, ਵਾਰਡ ਨੰਬਰ 12 ਤੋਂ ਅਨੁਰਾਧਾ ਆਨੰਦ, ਵਾਰਡ ਨੰਬਰ 14 ਤੋਂ ਕਮਲਪ੍ਰੀਤ ਸਿੰਘ ਬੰਨੀ, ਵਾਰਡ ਨੰਬਰ 25 ਤੋਂ ਮਨਜੀਤ ਕੌਰ, ਵਾਰਡ ਨੰਬਰ 27 ਤੋਂ ਪਰਵਿੰਦਰ ਕੌਰ, ਵਾਰਡ ਨੰਬਰ 30 ਤੋਂ ਹਰਜੀਤ ਸਿੰਘ, ਵਾਰਡ ਨੰਬਰ 37 ਤੋਂ ਬਲਜੀਤ ਕੌਰ ਅਤੇ ਵਾਰਡ ਨੰਬਰ 46 ਤੋਂ ਅਮਨ ਕੁਮਾਰ ਪਾਸਵਾਨ ਨੂੰ ਜਿੱਤ ਦੀਆਂ ਮੁਬਾਰਕਾਂ ਦਿੰਦਿਆਂ ਆਸ ਪ੍ਰਗਟਾਈ ਕਿ ਉਹ ਆਪਣੇ-ਆਪਣੇ ਵਾਰਡਾਂ ਦੇ ਵਿਕਾਸ ਅਤੇ ਲੋਕਾਂ ਦੀਆਂ ਉਮੀਦਾਂ ‘ਤੇ ਪੂਰਾ ਉਤਰਣ ਲਈ ਪੂਰੀ ਤਨਦੇਹੀ ਨਾਲ ਕੰਮ ਕਰਨਗੇ। ਉਨ੍ਹਾਂ ਸਾਬਕਾ ਕੌਂਸਲਰਾਂ ਦੇ ਯੋਗਦਾਨ ਦੀ ਵੀ ਸ਼ਲਾਘਾ ਕੀਤੀ, ਜਿਨ੍ਹਾਂ ਨੇ ਹਮੇਸ਼ਾ ਲੋਕ ਹਿੱਤਾਂ ਲਈ ਆਵਾਜ਼ ਬੁਲੰਦ ਕੀਤੀ।

ਸਿੱਧੂ ਨੇ ਖਾਸ ਤੌਰ ‘ਤੇ ਉਨ੍ਹਾਂ ਕਾਂਗਰਸੀ ਉਮੀਦਵਾਰਾਂ ਦੀ ਹੌਸਲਾ ਅਫ਼ਜ਼ਾਈ ਕੀਤੀ ਜਿਨ੍ਹਾਂ ਨੇ ਨਗਰ ਨਿਗਮ ਚੋਣਾਂ ਵਿੱਚ ਸੱਤਾਧਾਰੀ ਧਿਰ ਦੇ ਦਬਾਅ, ਸਰਕਾਰੀ ਦਖਲਅੰਦਾਜ਼ੀ ਅਤੇ ਅਨੇਕਾਂ ਚੁਣੌਤੀਆਂ ਦੇ ਬਾਵਜੂਦ ਡਟ ਕੇ ਮੁਕਾਬਲਾ ਕੀਤਾ। ਉਨ੍ਹਾਂ ਕਿਹਾ ਕਿ ਚੋਣ ਜਿੱਤਣਾ ਹੀ ਸਫਲਤਾ ਦਾ ਇਕੱਲਾ ਮਾਪਦੰਡ ਨਹੀਂ ਹੁੰਦਾ, ਸਗੋਂ ਲੋਕਾਂ ਦੇ ਹੱਕਾਂ ਲਈ ਨਿਡਰ ਹੋ ਕੇ ਲੜਨਾ ਵੀ ਉੰਨਾ ਹੀ ਮਹੱਤਵਪੂਰਨ ਹੈ। ਜਿਨ੍ਹਾਂ ਸਾਥੀਆਂ ਨੇ ਮੁਸ਼ਕਲ ਹਾਲਾਤਾਂ ਵਿੱਚ ਵੀ ਕਾਂਗਰਸ ਦਾ ਝੰਡਾ ਬੁਲੰਦ ਰੱਖਿਆ, ਉਹ ਪਾਰਟੀ ਦੀ ਅਸਲ ਤਾਕਤ ਹਨ।

ਸਿੱਧੂ ਨੇ ਕਿਹਾ ਕਿ ਕਾਂਗਰਸ ਪਾਰਟੀ ਦਾ ਵੋਟ ਸ਼ੇਅਰ ਕਈ ਵਾਰਡਾਂ ਵਿੱਚ ਮਜ਼ਬੂਤ ਰਿਹਾ, ਜੋ ਲੋਕਾਂ ਦੇ ਪਾਰਟੀ ‘ਤੇ ਭਰੋਸੇ ਅਤੇ ਵਰਕਰਾਂ ਦੀ ਮਿਹਨਤ ਦਾ ਸਬੂਤ ਹੈ।

ਬਲਬੀਰ ਸਿੰਘ ਸਿੱਧੂ ਨੇ ਕਿਹਾ ਕਿ ਮੋਹਾਲੀ ਦੇ ਵਿਕਾਸ ਨਾਲ ਜੁੜੇ ਕਈ ਮਹੱਤਵਪੂਰਨ ਮੁੱਦੇ ਅੱਜ ਵੀ ਅਧੂਰੇ ਪਏ ਹਨ। ਮੀਟਿੰਗ ਦੌਰਾਨ ਹਲਕੇ ਦੇ ਵਿਕਾਸ, ਸ਼ਹਿਰ ਦੀਆਂ ਬੁਨਿਆਦੀ ਸਹੂਲਤਾਂ, ਲੋਕ ਭਲਾਈ ਨਾਲ ਜੁੜੇ ਮੁੱਦਿਆਂ ਅਤੇ ਭਵਿੱਖ ਦੀਆਂ ਯੋਜਨਾਵਾਂ ਬਾਰੇ ਖੁੱਲ੍ਹ ਕੇ ਚਰਚਾ ਕੀਤੀ ਗਈ। ਬਲਬੀਰ ਸਿੰਘ ਸਿੱਧੂ ਨੇ ਕਿਹਾ ਕਿ ਮੋਹਾਲੀ ਦੇ ਸਰਬਪੱਖੀ ਵਿਕਾਸ ਅਤੇ ਲੋਕਾਂ ਦੀਆਂ ਉਮੀਦਾਂ ਨੂੰ ਪੂਰਾ ਕਰਨ ਲਈ ਕਾਂਗਰਸ ਪਾਰਟੀ ਹਮੇਸ਼ਾ ਵਚਨਬੱਧ ਰਹੀ ਹੈ ਅਤੇ ਅੱਗੇ ਵੀ ਇਸੇ ਜਜ਼ਬੇ ਨਾਲ ਕੰਮ ਕਰਦੀ ਰਹੇਗੀ।

ਸਿੱਧੂ ਨੇ ਕੌਂਸਲਰਾਂ ਅਤੇ ਪਾਰਟੀ ਆਗੂਆਂ ਨੂੰ ਲੋਕਾਂ ਨਾਲ ਲਗਾਤਾਰ ਸੰਪਰਕ ਬਣਾਈ ਰੱਖਣ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਤਨਦੇਹੀ ਅਤੇ ਇਮਾਨਦਾਰੀ ਨਾਲ ਕੰਮ ਕਰਨ ਲਈ ਕਿਹਾ।

ਅਖੀਰ ਵਿੱਚ ਸਿੱਧੂ ਨੇ ਕਿਹਾ ਕਿ ਕਾਂਗਰਸ ਪਾਰਟੀ ਦੀ ਸਭ ਤੋਂ ਵੱਡੀ ਤਾਕਤ ਇਸ ਦੇ ਸਮਰਪਿਤ ਵਰਕਰ ਅਤੇ ਲੋਕਾਂ ਦਾ ਪਿਆਰ ਹੈ। ਇਸੇ ਤਾਕਤ ਦੇ ਬਲਬੂਤੇ ਪਾਰਟੀ ਆਉਣ ਵਾਲੇ ਸਮੇਂ ਵਿੱਚ ਹੋਰ ਮਜ਼ਬੂਤੀ ਨਾਲ ਲੋਕਾਂ ਦੇ ਵਿਚਕਾਰ ਜਾਵੇਗੀ ਅਤੇ ਉਨ੍ਹਾਂ ਦੇ ਹਰ ਮੁੱਦੇ ਦੀ ਲੜਾਈ ਲੜੇਗੀ।

ਇਸ ਮੌਕੇ ਸਾਬਕਾ ਮੇਅਰ ਸ. ਅਮਰਜੀਤ ਸਿੰਘ ਜੀਤੀ ਸਿੱਧੂ ਜੀ, ਸਾਬਕਾ ਡਿਪਟੀ ਮੇਅਰ ਸ. ਅਮਰੀਕ ਸਿੰਘ ਸੋਹਲ ਜੀ ਵਿਸ਼ੇਸ਼ ਤੌਰ ਉੱਤੇ ਹਾਜ਼ਰ ਸਨ।

Leave a Reply

Your email address will not be published. Required fields are marked *

Back to top button
error: Content is protected !!
Click to listen highlighted text!