ਵੜਿੰਗ ਨੇ 1000 ਰੁਪਏ ਮਹੀਨਾ ਸਹਾਇਤਾ ਨੂੰ ‘ਬਹੁਤ ਘੱਟ, ਬਹੁਤ ਦੇਰ ਨਾਲ’ ਕਰਾਰ ਦਿੱਤਾ
ਮੰਗ: ਆਪ ਸਰਕਾਰ ਹਰ ਔਰਤ ਨੂੰ 54,000 ਰੁਪਏ ਦੀ ਬਕਾਇਆ ਰਕਮ ਅਦਾ ਕਰੇ

ਵੜਿੰਗ ਨੇ 1000 ਰੁਪਏ ਮਹੀਨਾ ਸਹਾਇਤਾ ਨੂੰ ‘ਬਹੁਤ ਘੱਟ, ਬਹੁਤ ਦੇਰ ਨਾਲ’ ਕਰਾਰ ਦਿੱਤਾ
ਮੰਗ: ਆਪ ਸਰਕਾਰ ਹਰ ਔਰਤ ਨੂੰ 54,000 ਰੁਪਏ ਦੀ ਬਕਾਇਆ ਰਕਮ ਅਦਾ ਕਰੇ

ਚੰਡੀਗੜ੍ਹ, 3 ਜੂਨ (ਅਸਲ ਪੰਜਾਬ ਦੀ ਆਵਾਜ਼ ਬਿਊਰੋ) ਪੰਜਾਬ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਔਰਤਾਂ ਲਈ 1000 ਰੁਪਏ ਮਹੀਨਾਵਾਰ ਨਕਦ ਸਹਾਇਤਾ ਦੇਣ ਦੇ ਆਮ ਆਦਮੀ ਪਾਰਟੀ ਸਰਕਾਰ ਦੇ ਐਲਾਨ ਨੂੰ ਬਹੁਤ ਘੱਟ ਅਤੇ ਬਹੁਤ ਦੇਰ ਨਾਲ ਚੁੱਕਿਆ ਗਿਆ ਕਦਮ ਦੱਸਿਆ ਹੈ।ਅੱਜ ਜਾਰੀ ਬਿਆਨ ‘ਚ ਵੜਿੰਗ ਨੇ ਕਿਹਾ ਕਿ ਆਪ ਸਰਕਾਰ ਨੇ ਪੰਜਾਬ ਦੀਆਂ ਔਰਤਾਂ ਨਾਲ ਧੋਖਾ ਕੀਤਾ ਹੈ। ਉਨ੍ਹਾਂ ਦੋਸ਼ ਲਾਇਆ ਕਿ 1000 ਰੁਪਏ ਮਹੀਨਾਵਾਰ ਸਹਾਇਤਾ ਦਾ ਵਾਅਦਾ ਕਰਕੇ ਵੋਟਾਂ ਲਈਆਂ ਗਈਆਂ, ਪਰ ਹੁਣ ਸਰਕਾਰ ਆਪਣੇ ਕਾਰਜਕਾਲ ਦੇ ਆਖ਼ਰੀ ਪੜਾਅ ‘ਚ ਆ ਕੇ ਇਹ ਯੋਜਨਾ ਲੈ ਕੇ ਆਈ ਹੈ।ਉਨ੍ਹਾਂ ਕਿਹਾ ਕਿ ਜਿਨ੍ਹਾਂ ਔਰਤਾਂ ਨੂੰ ਪੰਜ ਸਾਲਾਂ ‘ਚ 60,000 ਰੁਪਏ ਮਿਲਣੇ ਚਾਹੀਦੇ ਸਨ, ਉਨ੍ਹਾਂ ਨੂੰ ਸਰਕਾਰ ਦੇ ਬਾਕੀ ਬਚੇ ਛੇ ਮਹੀਨਿਆਂ ਦੇ ਕਾਰਜਕਾਲ ਦੌਰਾਨ ਸਿਰਫ਼ 6,000 ਰੁਪਏ ਹੀ ਮਿਲਣਗੇ। ਇਹ ਬੇਸ਼ਰਮੀ ਭਰੀ ਧੋਖਾਧੜੀ ਹੈ ਕਿ 60,000 ਰੁਪਏ ਦੇਣ ਦਾ ਵਾਅਦਾ ਕਰਕੇ ਹੁਣ ਸਿਰਫ਼ 6,000 ਰੁਪਏ ਦਿੱਤੇ ਜਾ ਰਹੇ ਹਨ।ਵੜਿੰਗ ਨੇ ਕਿਹਾ ਕਿ ਕਾਂਗਰਸ ਪਾਰਟੀ ਪ੍ਰਤੀ ਔਰਤ 54,000 ਰੁਪਏ ਦੇ ਧੋਖੇ ਖ਼ਿਲਾਫ਼ ਆਪ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ ਕਰੇਗੀ। ਉਨ੍ਹਾਂ ਮੰਗ ਕੀਤੀ ਕਿ ਜੇਕਰ ਆਪ ਸਰਕਾਰ ਸੱਚਮੁੱਚ ਆਪਣੇ ਵਾਅਦੇ ਪ੍ਰਤੀ ਗੰਭੀਰ ਹੈ ਤਾਂ ਉਹ ਸੂਬੇ ਦੀ ਹਰ ਔਰਤ ਨੂੰ 54,000 ਰੁਪਏ ਦੀ ਬਕਾਇਆ ਰਕਮ ਅਦਾ ਕਰੇ।ਉਨ੍ਹਾਂ ਕਿਹਾ ਕਿ 2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਬਾਅਦ ਕਾਂਗਰਸ ਦੀ ਸਰਕਾਰ ਬਣਨ ‘ਤੇ ਨਕਦ ਸਹਾਇਤਾ ਸਮੇਤ ਹਰ ਭਲਾਈ ਯੋਜਨਾ ਦਾ ਲਾਭ ਸਰਕਾਰ ਬਣਨ ਦੇ ਪਹਿਲੇ ਦਿਨ ਤੋਂ ਹੀ ਦਿੱਤਾ ਜਾਵੇਗਾ। ਵੜਿੰਗ ਨੇ ਕਰਨਾਟਕ ਅਤੇ ਤੇਲੰਗਾਨਾ ਦੀਆਂ ਕਾਂਗਰਸ ਸਰਕਾਰਾਂ ਦੀ ਉਦਾਹਰਨ ਦਿੰਦਿਆਂ ਕਿਹਾ ਕਿ ਉੱਥੇ ਸਰਕਾਰ ਬਣਨ ਦੇ ਪਹਿਲੇ ਸਾਲ ਤੋਂ ਹੀ ਔਰਤਾਂ ਨੂੰ ਨਕਦ ਸਹਾਇਤਾ ਦਿੱਤੀ ਜਾ ਰਹੀ ਹੈ।




