Welcome to Asal Punjab Di Awaaz   Click to listen highlighted text! Welcome to Asal Punjab Di Awaaz
ਸਥਾਨਕ ਖਬਰ

ਟ੍ਰੈਫਿਕ ਤੇ ਸੁਰੱਖਿਆ ਦੇ ਮੁੱਦੇ ਛਾਏ ਰਹੇਦੁਕਾਨਦਾਰਾਂ ਨੇ ਟ੍ਰੈਫਿਕ ਵਿਵਸਥਾ ਸੁਧਾਰਨ ਅਤੇ ਪੁਲਿਸ ਗਸ਼ਤ ਵਧਾਉਣ ਦੀ ਕੀਤੀ ਮੰਗ

ਥਾਣਾ ਮੁਖੀ ਨੇ ਦੁਕਾਨਦਾਰਾਂ ਨਾਲ ਕੀਤੀ ਬੈਠਕ

ਥਾਣਾ ਮੁਖੀ ਨੇ ਦੁਕਾਨਦਾਰਾਂ ਨਾਲ ਕੀਤੀ ਬੈਠਕ

ਟ੍ਰੈਫਿਕ ਤੇ ਸੁਰੱਖਿਆ ਦੇ ਮੁੱਦੇ ਛਾਏ ਰਹੇਦੁਕਾਨਦਾਰਾਂ ਨੇ ਟ੍ਰੈਫਿਕ ਵਿਵਸਥਾ ਸੁਧਾਰਨ ਅਤੇ ਪੁਲਿਸ ਗਸ਼ਤ ਵਧਾਉਣ ਦੀ ਕੀਤੀ ਮੰਗ

 

ਨੂਰਪੁਰ ਬੇਦੀ, 6 ਜੂਨ (ਪਵਨ ਕੁਮਾਰ )ਨੂਰਪੁਰ ਬੇਦੀ ਦੇ ਨਵੇਂ ਥਾਣਾ ਮੁਖੀ ਗੁਰਮੁਖ ਸਿੰਘ ਨੇ ਸ਼ਹਿਰ ਸਮੂਹ ਦੁਕਾਨਦਾਰਾਂ ਨਾਲ ਵਿਸ਼ੇਸ਼ ਬੈਠਕ ਕਰਕੇ ਵੱਖ-ਵੱਖ ਮੁੱਦਿਆਂ ‘ਤੇ ਵਿਚਾਰ ਵਟਾਂਦਰਾ ਕੀਤਾ।ਬੈਠਕ ਦੌਰਾਨ ਕਾਰੋਬਾਰੀਆਂ ਨੇ ਸ਼ਹਿਰ ਵਿੱਚ ਵਧ ਰਹੀ ਟ੍ਰੈਫਿਕ ਸਮੱਸਿਆ ਦਾ ਮੁੱਦਾ ਪ੍ਰਮੁੱਖਤਾ ਨਾਲ ਉਠਾਇਆ। ਉਨ੍ਹਾਂ ਕਿਹਾ ਕਿ ਵਾਹਨ ਚਾਲਕਾਂ ਵੱਲੋਂ ਬੇਤਰਤੀਬ ਪਾਰਕਿੰਗ ਕਾਰਨ ਆਮ ਲੋਕਾਂ ਅਤੇ ਰਾਹਗੀਰਾਂ ਨੂੰ ਭਾਰੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈਂਦਾ ਹੈ। ਦੁਕਾਨਦਾਰਾਂ ਨੇ ਅਪਰਾਧਿਕ ਘਟਨਾਵਾਂ ਰੋਕਣ ਲਈ ਪੁਲਿਸ ਗਸ਼ਤ ਵਧਾਉਣ ਅਤੇ ਕਾਨੂੰਨ ਵਿਵਸਥਾ ਹੋਰ ਮਜ਼ਬੂਤ ਕਰਨ ਦੀ ਮੰਗ ਕੀਤੀ।ਦੁਕਾਨਦਾਰਾਂ ਨੇ ਦੱਸਿਆ ਕਿ ਟ੍ਰੈਫਿਕ ਸਮੱਸਿਆ ਦਾ ਅਸਰ ਵਪਾਰ ਅਤੇ ਆਮ ਜਨਜੀਵਨ ਦੋਵਾਂ ‘ਤੇ ਪੈ ਰਿਹਾ ਹੈ। ਉਨ੍ਹਾਂ ਪੁਲਿਸ ਪ੍ਰਸ਼ਾਸਨ ਤੋਂ ਟ੍ਰੈਫਿਕ ਪ੍ਰਬੰਧਾਂ ਨੂੰ ਸੁਚਾਰੂ ਬਣਾਉਣ ਲਈ ਠੋਸ ਕਦਮ ਚੁੱਕਣ ‘ਤੇ ਜ਼ੋਰ ਦਿੱਤਾ।ਇਸ ਮੌਕੇ ਥਾਣਾ ਮੁਖੀ ਗੁਰਮੁਖ ਸਿੰਘ ਨੇ ਕਿਹਾ ਕਿ ਸਮਾਜ ਵਿਰੋਧੀ ਗਤੀਵਿਧੀਆਂ ਰੋਕਣ ਲਈ ਕਾਰੋਬਾਰੀਆਂ ਦਾ ਸਹਿਯੋਗ ਜ਼ਰੂਰੀ ਹੈ। ਉਨ੍ਹਾਂ ਦੁਕਾਨਦਾਰਾਂ ਨੂੰ ਅਪੀਲ ਕੀਤੀ ਕਿ ਕਿਸੇ ਵੀ ਸ਼ੱਕੀ ਵਿਅਕਤੀ ਜਾਂ ਅਪਰਾਧਿਕ ਗਤੀਵਿਧੀ ਦੀ ਜਾਣਕਾਰੀ ਤੁਰੰਤ ਪੁਲਿਸ ਨਾਲ ਸਾਂਝੀ ਕਰਨ। ਉਨ੍ਹਾਂ ਕਿਹਾ ਕਿ ਦੁਕਾਨਾਂ ਦੇ ਬਾਹਰ ਵਾਹਨ ਬੇਤਰਤੀਬ ਢੰਗ ਨਾਲ ਨਾ ਖੜ੍ਹੇ ਕੀਤੇ ਜਾਣ ਤਾਂ ਜੋ ਆਵਾਜਾਈ ਪ੍ਰਭਾਵਿਤ ਨਾ ਹੋਵੇ।ਥਾਣਾ ਮੁਖੀ ਨੇ ਸਖ਼ਤ ਸ਼ਬਦਾਂ ਵਿੱਚ ਕਿਹਾ ਕਿ ਕੋਈ ਵੀ ਦੁਕਾਨਦਾਰ ਮੁੱਖ ਸੜਕ ਜਾਂ ਮਾਰਗ ‘ਤੇ ਸਮਾਨ ਰੱਖ ਕੇ ਆਵਾਜਾਈ ਵਿੱਚ ਰੁਕਾਵਟ ਨਾ ਪਾਏ। ਸੁਰੱਖਿਆ ਦੇ ਮੱਦੇਨਜ਼ਰ ਉਨ੍ਹਾਂ ਕਾਰੋਬਾਰੀਆਂ ਨੂੰ ਆਪਣੇ ਅਦਾਰਿਆਂ ‘ਤੇ ਸੀਸੀਟੀਵੀ ਕੈਮਰੇ ਲਗਾਉਣ ਦੀ ਵੀ ਅਪੀਲ ਕੀਤੀ।ਅੰਤ ਵਿੱਚ ਸਮੂਹ ਦੁਕਾਨਦਾਰਾਂ ਨੇ ਪੁਲਿਸ ਨੂੰ ਹਰ ਪੱਖੋਂ ਸਹਿਯੋਗ ਦੇਣ ਦਾ ਭਰੋਸਾ ਦਿੱਤਾ। ਇਸ ਮੌਕੇ ਰਿੰਕੂ ਚੱਢਾ, ਮਨੋਜ ਪੁਰੀ, ਗਗਨ ਕੁਮਾਰ ਪੁਰੀ, ਗੌਰਵ ਕਾਲੜਾ, ਦਵਿੰਦਰ ਸਿੰਘ, ਰਜੀਵ ਮਾਲੀਆ, ਰਜੇਸ਼ ਪੁਰੀ, ਵਰਿੰਦਰ ਕੁਮਾਰ, ਪੋਲਾ, ਰੀਹਲ, ਸ਼ਿਵ ਕੁਮਾਰ, ਰਜੀਵ ਕੁਮਾਰ ਅਤੇ ਸਮੂਹ ਦੁਕਾਨਦਾਰ ਹਾਜ਼ਰ ਸਨ।ਕੈਪਸ਼ਨ: ਦੁਕਾਨਦਾਰਾਂ ਨਾਲ ਮੀਟਿੰਗ ਕਰਦੇ ਹੋਏ ਥਾਣਾ ਮੁਖੀ ਗੁਰਮੁਖ ਸਿੰਘ

Related Articles

Leave a Reply

Your email address will not be published. Required fields are marked *

Back to top button
error: Content is protected !!
Click to listen highlighted text!