Welcome to Asal Punjab Di Awaaz   Click to listen highlighted text! Welcome to Asal Punjab Di Awaaz
ਸਥਾਨਕ ਖਬਰ

ਟੈਕਨੀਕਲ ਸਰਵਿਸਜ਼ ਯੂਨੀਅਨ ਵੱਲੋਂ ਅਪਰੈਂਟਿਸ ਲਾਈਨਮੈਨਾਂ ‘ਤੇ ਲਾਠੀਚਾਰਜ ਦੀ ਨਿਖੇਧੀ

ਸੰਘਰਸ਼ ਵਿੱਚ ਸ਼ਾਮਲ ਹੋਣ ਦਾ ਐਲਾਨ, ਮੰਗਾਂ ਮੰਨਣ ਅਤੇ ਕਾਰਵਾਈ ਦੀ ਕੀਤੀ ਮੰਗ

ਟੈਕਨੀਕਲ ਸਰਵਿਸਜ਼ ਯੂਨੀਅਨ ਵੱਲੋਂ ਅਪਰੈਂਟਿਸ ਲਾਈਨਮੈਨਾਂ ‘ਤੇ ਲਾਠੀਚਾਰਜ ਦੀ ਨਿਖੇਧੀ

ਸੰਘਰਸ਼ ਵਿੱਚ ਸ਼ਾਮਲ ਹੋਣ ਦਾ ਐਲਾਨ, ਮੰਗਾਂ ਮੰਨਣ ਅਤੇ ਕਾਰਵਾਈ ਦੀ ਕੀਤੀ ਮੰਗ

ਸ੍ਰੀ ਕੀਰਤਪੁਰ ਸਾਹਿਬ, 6 ਜੂਨ (ਨਰਿੰਦਰ ਸ਼ਰਮਾ) ਟੈਕਨੀਕਲ ਸਰਵਿਸਜ਼ ਯੂਨੀਅਨ ਰਜਿ. ਪੰਜਾਬ ਨੇ ਰੋਜ਼ਗਾਰ ਦੀ ਮੰਗ ਕਰ ਰਹੇ ਅਪਰੈਂਟਿਸ ਲਾਈਨਮੈਨਾਂ ‘ਤੇ ਪੁਲਿਸ ਪ੍ਰਸ਼ਾਸਨ ਵੱਲੋਂ ਕੀਤੇ ਲਾਠੀਚਾਰਜ ਦੀ ਸਖ਼ਤ ਨਿਖੇਧੀ ਕੀਤੀ ਹੈ।ਯੂਨੀਅਨ ਦੇ ਪ੍ਰਧਾਨ ਬਲਬੀਰ ਚੰਦ ਅਤੇ ਸਕੱਤਰ ਸੁਖਵਿੰਦਰ ਸਿੰਘ ਨੇ ਸਾਂਝੇ ਪ੍ਰੈਸ ਬਿਆਨ ਵਿੱਚ ਕਿਹਾ ਕਿ ਪੰਜਾਬ ਸਰਕਾਰ ਨੇ ਸੱਤਾ ਵਿੱਚ ਆਉਣ ਸਮੇਂ ਬੇਰੁਜ਼ਗਾਰ ਨੌਜਵਾਨਾਂ ਨੂੰ ਰੋਜ਼ਗਾਰ ਦੇਣ ਦੇ ਵਾਅਦੇ ਕੀਤੇ ਸਨ। ਇਨ੍ਹਾਂ ਨੌਜਵਾਨਾਂ ਨੇ ਆਈਟੀਆਈ ਪਾਸ ਕਰਨ ਤੋਂ ਬਾਅਦ ਬਿਜਲੀ ਵਿਭਾਗ ਵਿੱਚ ਅਪਰੈਂਟਿਸਸ਼ਿਪ ਕੀਤੀ ਹੈ।ਉਨ੍ਹਾਂ ਦੱਸਿਆ ਕਿ ਪਿਛਲੇ ਦਿਨੀਂ ਪਾਵਰਕਾਮ ਮੈਨੇਜਮੈਂਟ ਵੱਲੋਂ ਸਹਾਇਕ ਲਾਈਨਮੈਨ ਦੀਆਂ ਪੋਸਟਾਂ ਕੱਢੀਆਂ ਗਈਆਂ ਸਨ, ਜਿਸ ਵਿੱਚ ਅਪਰੈਂਟਿਸਸ਼ਿਪ ਦੀ ਸ਼ਰਤ ਖਤਮ ਕਰ ਦਿੱਤੀ ਗਈ। ਉਸ ਸਮੇਂ ਮੈਨੇਜਮੈਂਟ ਨੇ ਇਨ੍ਹਾਂ ਕਾਮਿਆਂ ਨੂੰ ਬਿਜਲੀ ਵਿਭਾਗ ਵਿੱਚ ਰੋਜ਼ਗਾਰ ਦੇਣ ਦਾ ਵਾਅਦਾ ਕੀਤਾ ਸੀ। ਪਰ ਹੁਣ ਪੰਜਾਬ ਸਰਕਾਰ ਅਤੇ ਪਾਵਰਕਾਮ ਮੈਨੇਜਮੈਂਟ ਵੱਲੋਂ ਮੀਟਿੰਗ ਵਿੱਚ ਹੋਏ ਸਮਝੌਤੇ ਨੂੰ ਲਾਗੂ ਕਰਨ ਲਈ ਟਾਲ-ਮਟੋਲ ਕੀਤੀ ਜਾ ਰਹੀ ਹੈ।ਆਗੂਆਂ ਨੇ ਕਿਹਾ ਕਿ ਕਾਮੇ ਸਮਝੌਤਾ ਲਾਗੂ ਕਰਵਾਉਣ ਲਈ ਸੰਘਰਸ਼ ਕਰ ਰਹੇ ਹਨ, ਪਰ ਪੰਜਾਬ ਸਰਕਾਰ ਅਤੇ ਪਾਵਰਕਾਮ ਮੈਨੇਜਮੈਂਟ ਪੁਲਿਸ ਜਬਰ ਰਾਹੀਂ ਉਨ੍ਹਾਂ ਦੀ ਆਵਾਜ਼ ਦਬਾਉਣਾ ਚਾਹੁੰਦੀ ਹੈ। ਉਨ੍ਹਾਂ ਦੋਸ਼ ਲਗਾਇਆ ਕਿ ਪੰਜਾਬ ਸਰਕਾਰ ਦੇ ਇਸ਼ਾਰੇ ‘ਤੇ ਅਪਰੈਂਟਿਸ ਕਾਮਿਆਂ ‘ਤੇ ਵਹਿਸ਼ੀਆਨਾ ਢੰਗ ਨਾਲ ਲਾਠੀਚਾਰਜ ਕੀਤਾ ਗਿਆ ਅਤੇ ਬੇਰੁਜ਼ਗਾਰਾਂ ਨੂੰ ਕੁੱਟਣ ਦੀਆਂ ਵੀਡੀਓ ਸਾਹਮਣੇ ਆ ਰਹੀਆਂ ਹਨ।ਟੈਕਨੀਕਲ ਸਰਵਿਸਜ਼ ਯੂਨੀਅਨ ਨੇ ਇਸ ਕਾਰਵਾਈ ਦੀ ਨਿਖੇਧੀ ਕਰਦਿਆਂ ਮੰਗ ਕੀਤੀ ਕਿ ਅਪਰੈਂਟਿਸ ਲਾਈਨਮੈਨਾਂ ਦੀਆਂ ਮੰਗਾਂ ਤੁਰੰਤ ਮੰਨੀਆਂ ਜਾਣ ਅਤੇ ਲਾਠੀਚਾਰਜ ਕਰਨ ਵਾਲੇ ਪੁਲਿਸ ਅਧਿਕਾਰੀਆਂ ਖਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇ। ਯੂਨੀਅਨ ਨੇ ਕਿਹਾ ਕਿ ਜੇਕਰ ਮੰਗਾਂ ਦਾ ਹੱਲ ਨਾ ਹੋਇਆ ਤਾਂ ਉਹ ਵੀ ਸੰਘਰਸ਼ ਪ੍ਰੋਗਰਾਮਾਂ ਵਿੱਚ ਸ਼ਾਮਲ ਹੋਣਗੇ।ਇਸ ਮੌਕੇ ਕੈਸ਼ੀਅਰ ਬਿੱਟੂ ਕੁਮਾਰ, ਸਹਾਇਕ ਸਕੱਤਰ ਪਰਮਿੰਦਰ ਕੁਮਾਰ, ਸੰਜੀਵ ਕੁਮਾਰ ਅਤੇ ਪਰਮਿੰਦਰ ਸਿੰਘ ਵੀ ਹਾਜ਼ਰ ਸਨ।

Related Articles

Leave a Reply

Your email address will not be published. Required fields are marked *

Back to top button
error: Content is protected !!
Click to listen highlighted text!