ਭਾਜਪਾ ਪੰਜਾਬ ਦੇ ਨਵ-ਨਿਯੁਕਤ ਪ੍ਰਧਾਨ ਸ. ਕੇਵਲ ਸਿੰਘ ਢਿੱਲੋਂ ਨਾਲ ਪਰਮਜੀਤ ਸਿੰਘ ਕੈਂਥ ਨੇ ਕੀਤੀ ਮੁਲਾਕਾਤ
ਸੰਗਠਨ ਮਜ਼ਬੂਤੀ ਅਤੇ ਸਮਾਜਿਕ ਮੁੱਦਿਆਂ ’ਤੇ ਹੋਈ ਚਰਚਾ”

ਭਾਜਪਾ ਪੰਜਾਬ ਦੇ ਨਵ-ਨਿਯੁਕਤ ਪ੍ਰਧਾਨ ਸ. ਕੇਵਲ ਸਿੰਘ ਢਿੱਲੋਂ ਨਾਲ ਪਰਮਜੀਤ ਸਿੰਘ ਕੈਂਥ ਨੇ ਕੀਤੀ ਮੁਲਾਕਾਤ
“ਭਾਜਪਾ ਪੰਜਾਬ ਦੇ ਨਵ-ਨਿਯੁਕਤ ਪ੍ਰਧਾਨ ਸ. ਕੇਵਲ ਸਿੰਘ ਢਿੱਲੋਂ ਨਾਲ ਪਰਮਜੀਤ ਸਿੰਘ ਕੈਂਥ ਦੀ ਮੁਲਾਕਾਤ,

ਨਾਭਾ/ਚੰਡੀਗੜ੍ਹ , 6 ਜੂਨ (ਅਸਲ ਪੰਜਾਬ ਦੀ ਆਵਾਜ਼ ਬਿਊਰੋ ) ਭਾਜਪਾ ਅਨੁਸੂਚਿਤ ਜਾਤੀ ਮੋਰਚਾ ਪੰਜਾਬ ਦੇ ਸੂਬਾ ਉਪ ਪ੍ਰਧਾਨ ਪਰਮਜੀਤ ਸਿੰਘ ਕੈਂਥ ਨੇ ਪਾਰਟੀ ਦੇ ਹੋਰ ਆਗੂਆਂ ਅਤੇ ਵਰਕਰਾਂ ਸਮੇਤ ਭਾਜਪਾ ਪੰਜਾਬ ਦੇ ਨਵ-ਨਿਯੁਕਤ ਪ੍ਰਧਾਨ ਸ. ਕੇਵਲ ਸਿੰਘ ਢਿੱਲੋਂ ਨਾਲ ਸਨਮਾਨਪੂਰਵਕ ਮੁਲਾਕਾਤ ਕਰਕੇ ਉਨ੍ਹਾਂ ਨੂੰ ਨਵੀਂ ਜ਼ਿੰਮੇਵਾਰੀ ਸੰਭਾਲਣ ’ਤੇ ਹਾਰਦਿਕ ਵਧਾਈਆਂ ਅਤੇ ਸ਼ੁਭਕਾਮਨਾਵਾਂ ਦਿੱਤੀਆਂ।
ਇਸ ਮੌਕੇ ਪੰਜਾਬ ਦੀ ਮੌਜੂਦਾ ਰਾਜਨੀਤਿਕ ਸਥਿਤੀ, ਪਾਰਟੀ ਦੀ ਭਵਿੱਖੀ ਰਣਨੀਤੀ, ਸੰਗਠਨਾਤਮਕ ਮਜ਼ਬੂਤੀ ਅਤੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਸਬੰਧੀ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਦੇ ਨਾਲ ਹੀ ਅਨੁਸੂਚਿਤ ਜਾਤੀ ਭਾਈਚਾਰੇ ਨਾਲ ਜੁੜੇ ਅਹਿਮ ਮੁੱਦਿਆਂ, ਸਮਾਜਿਕ ਨਿਆਂ, ਰਾਜਨੀਤਿਕ ਭਾਗੀਦਾਰੀ ਅਤੇ ਸਮਾਜ ਦੇ ਸਰਵਪੱਖੀ ਵਿਕਾਸ ਸਬੰਧੀ ਵੀ ਗੰਭੀਰ ਚਰਚਾ ਹੋਈ।
ਪਰਮਜੀਤ ਸਿੰਘ ਕੈਂਥ ਨੇ ਕਿਹਾ ਕਿ ਭਾਰਤੀ ਜਨਤਾ ਪਾਰਟੀ ਸਮਾਜ ਦੇ ਹਰ ਵਰਗ ਦੇ ਵਿਕਾਸ ਅਤੇ ਸਸ਼ਕਤੀਕਰਨ ਲਈ ਵਚਨਬੱਧ ਹੈ। ਉਨ੍ਹਾਂ ਵਿਸ਼ਵਾਸ ਪ੍ਰਗਟਾਇਆ ਕਿ ਸ. ਕੇਵਲ ਸਿੰਘ ਢਿੱਲੋਂ ਦੀ ਅਗਵਾਈ ਹੇਠ ਪੰਜਾਬ ਵਿੱਚ ਪਾਰਟੀ ਸੰਗਠਨ ਹੋਰ ਮਜ਼ਬੂਤ ਹੋਵੇਗਾ ਅਤੇ ਕਾਰਕੁਨਾਂ ਨੂੰ ਨਵੀਂ ਦਿਸ਼ਾ ਅਤੇ ਉਰਜਾ ਮਿਲੇਗੀ।
ਉਨ੍ਹਾਂ ਕਿਹਾ ਕਿ ਪਾਰਟੀ ਦੀ ਵਿਚਾਰਧਾਰਾ, ਕੇਂਦਰ ਸਰਕਾਰ ਦੀਆਂ ਲੋਕ-ਭਲਾਈ ਯੋਜਨਾਵਾਂ ਅਤੇ ਵਿਕਾਸਮੁਖੀ ਨੀਤੀਆਂ ਨੂੰ ਘਰ-ਘਰ ਤੱਕ ਪਹੁੰਚਾਉਣ ਲਈ ਪਾਰਟੀ ਵਰਕਰ ਪੂਰੀ ਤਨਦੇਹੀ ਅਤੇ ਸਮਰਪਣ ਨਾਲ ਕੰਮ ਕਰਨਗੇ। ਇਸ ਦੇ ਨਾਲ ਹੀ ਪੰਜਾਬ ਦੇ ਵੱਖ-ਵੱਖ ਵਿਧਾਨ ਸਭਾ ਹਲਕਿਆਂ ਵਿੱਚ ਸੰਗਠਨਾਤਮਕ ਬੈਠਕਾਂ ਅਤੇ ਜਨ ਸੰਪਰਕ ਮੁਹਿੰਮਾਂ ਨੂੰ ਹੋਰ ਤੇਜ਼ ਕੀਤਾ ਜਾਵੇਗਾ।
ਇਸ ਮੌਕੇ ਮਹਿੰਦਰ ਨਿਰਾਲਾ, ਰਣਜੀਤ ਰਾਣਾ, ਬਲਵਿੰਦਰ ਹਨੀ ਅਤੇ ਹੋਰ ਪਾਰਟੀ ਆਗੂ ਅਤੇ ਵਰਕਰ ਵੀ ਹਾਜ਼ਰ ਸਨ।




