Welcome to Asal Punjab Di Awaaz   Click to listen highlighted text! Welcome to Asal Punjab Di Awaaz
ਸਥਾਨਕ ਖਬਰਪ੍ਰਮੁੱਖ ਖਬਰਾਂ

ਰੂਪਨਗਰ ਦੇ ਨੌਜਵਾਨਾਂ ਲਈ ਮੁਫ਼ਤ ਆਨਲਾਈਨ ਕੋਚਿੰਗ ਦਾ ਐਲਾਨ

ਅਭਿਮਨਿਊ ਸਿੰਘ ਰਾਣਾ ਨੇ ਸਰਕਾਰੀ ਨੌਕਰੀਆਂ ਦੀ ਤਿਆਰੀ ਲਈ ਸ਼ੁਰੂ ਕੀਤੀ ਪਹਿਲ

ਰੂਪਨਗਰ ਦੇ ਨੌਜਵਾਨਾਂ ਲਈ ਮੁਫ਼ਤ ਆਨਲਾਈਨ ਕੋਚਿੰਗ ਦਾ ਐਲਾਨ

ਅਭਿਮਨਿਊ ਸਿੰਘ ਰਾਣਾ ਨੇ ਸਰਕਾਰੀ ਨੌਕਰੀਆਂ ਦੀ ਤਿਆਰੀ ਲਈ ਸ਼ੁਰੂ ਕੀਤੀ ਪਹਿਲ

ਰੂਪਨਗਰ, 8 ਜੂਨ (ਅਸਲ ਪੰਜਾਬ ਦੀ ਆਵਾਜ਼ ਬਿਊਰੋ) ਰੂਪਨਗਰ ਦੇ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਲਈ ਬਿਹਤਰ ਮਾਰਗਦਰਸ਼ਨ ਦੇਣ ਦੇ ਉਦੇਸ਼ ਨਾਲ ਅਭਿਮਨਿਊ ਸਿੰਘ ਰਾਣਾ ਵੱਲੋਂ PSSSB ਗਰੁੱਪ B, C ਅਤੇ D ਦੀਆਂ ਪ੍ਰੀਖਿਆਵਾਂ ਲਈ ਮੁਫ਼ਤ ਆਨਲਾਈਨ ਕੋਚਿੰਗ ਸ਼ੁਰੂ ਕਰਨ ਦਾ ਐਲਾਨ ਕੀਤਾ ਗਿਆ ਹੈ।ਇਸ ਉਪਰਾਲੇ ਨੂੰ ਨੌਜਵਾਨਾਂ ਵੱਲੋਂ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਅਭਿਮਨਿਊ ਸਿੰਘ ਰਾਣਾ ਨੇ ਕਿਹਾ ਕਿ ਅੱਜ ਬਹੁਤ ਸਾਰੇ ਯੋਗ ਅਤੇ ਮਿਹਨਤੀ ਨੌਜਵਾਨ ਸਹੀ ਮਾਰਗਦਰਸ਼ਨ ਅਤੇ ਮਹਿੰਗੀ ਕੋਚਿੰਗ ਦੇ ਕਾਰਨ ਆਪਣੇ ਸੁਪਨਿਆਂ ਤੋਂ ਦੂਰ ਰਹਿ ਜਾਂਦੇ ਹਨ। ਇਸੇ ਗੱਲ ਨੂੰ ਧਿਆਨ ਵਿੱਚ ਰੱਖਦੇ ਹੋਏ ਇਹ ਪਹਿਲ ਕੀਤੀ ਗਈ ਹੈ ਤਾਂ ਜੋ ਹਰ ਵਿਦਿਆਰਥੀ ਨੂੰ ਬਿਨਾਂ ਕਿਸੇ ਆਰਥਿਕ ਬੋਝ ਦੇ ਮੁਕਾਬਲੇ ਦੀਆਂ ਪ੍ਰੀਖਿਆਵਾਂ ਲਈ ਤਿਆਰ ਕੀਤਾ ਜਾ ਸਕੇ।ਉਨ੍ਹਾਂ ਕਿਹਾ, “ਮੈਂ ਇਹ ਉਪਰਾਲਾ ਆਪਣੇ ਨੌਜਵਾਨਾਂ ਲਈ ਕਰ ਰਿਹਾ ਹਾਂ। ਮੇਰਾ ਮਕਸਦ ਕੋਈ ਕਾਰੋਬਾਰ ਖੜ੍ਹਾ ਕਰਨਾ ਨਹੀਂ, ਸਗੋਂ ਰੂਪਨਗਰ ਦੇ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਹਾਸਲ ਕਰਨ ਲਈ ਸਹੀ ਦਿਸ਼ਾ ਅਤੇ ਮੌਕੇ ਪ੍ਰਦਾਨ ਕਰਨਾ ਹੈ। ਜੇਕਰ ਸਾਡੇ ਨੌਜਵਾਨ ਕਾਮਯਾਬ ਹੋਣਗੇ ਤਾਂ ਇਹੀ ਮੇਰੇ ਲਈ ਸਭ ਤੋਂ ਵੱਡੀ ਪ੍ਰਾਪਤੀ ਹੋਵੇਗੀ।”ਅਭਿਮਨਿਊ ਸਿੰਘ ਰਾਣਾ ਨੇ ਦੱਸਿਆ ਕਿ ਕੋਚਿੰਗ ਦੌਰਾਨ ਵਿਦਿਆਰਥੀਆਂ ਨੂੰ ਸਿਲੇਬਸ ਅਨੁਸਾਰ ਪੜ੍ਹਾਈ, ਪ੍ਰੀਖਿਆ ਰਣਨੀਤੀ, ਕਰੰਟ ਅਫੇਅਰਜ਼, ਜਨਰਲ ਨੌਲਿਜ ਅਤੇ ਹੋਰ ਮਹੱਤਵਪੂਰਨ ਵਿਸ਼ਿਆਂ ਦੀ ਤਿਆਰੀ ਕਰਵਾਈ ਜਾਵੇਗੀ। ਇਸ ਦੇ ਨਾਲ ਹੀ ਨਿਯਮਿਤ ਮੌਕ ਟੈਸਟਾਂ ਰਾਹੀਂ ਵਿਦਿਆਰਥੀਆਂ ਦੀ ਕਾਰਗੁਜ਼ਾਰੀ ਦਾ ਮੁਲਾਂਕਣ ਵੀ ਕੀਤਾ ਜਾਵੇਗਾ। ਮੌਕ ਟੈਸਟਾਂ ਲਈ ਸਿਰਫ਼ 100 ਰੁਪਏ ਦੀ ਨਾਮਾਤਰ ਫੀਸ ਰੱਖੀ ਗਈ ਹੈ, ਜਦਕਿ ਕੋਚਿੰ�ਗ ਪੂਰੀ ਤਰ੍ਹਾਂ ਮੁਫ਼ਤ ਹੋਵੇਗੀ।ਉਨ੍ਹਾਂ ਕਿਹਾ ਕਿ ਇਹ ਰੂਪਨਗਰ ਦੇ ਇਤਿਹਾਸ ਵਿੱਚ ਪਹਿਲੀ ਵਾਰ ਹੈ ਜਦੋਂ ਇਸ ਤਰ੍ਹਾਂ ਦਾ ਵਿਸ਼ਾਲ ਅਤੇ ਮੁਫ਼ਤ ਆਨਲਾਈਨ ਕੋਚਿੰਗ ਉਪਰਾਲਾ ਸਥਾਨਕ ਨੌਜਵਾਨਾਂ ਲਈ ਸ਼ੁਰੂ ਕੀਤਾ ਗਿਆ ਹੈ। ਉਨ੍ਹਾਂ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਇਸ ਮੌਕੇ ਦਾ ਵੱਧ ਤੋਂ ਵੱਧ ਲਾਭ ਉਠਾਉਣ ਅਤੇ ਆਪਣੀ ਮਿਹਨਤ ਨਾਲ ਸਫਲਤਾ ਦੀਆਂ ਨਵੀਆਂ ਉਚਾਈਆਂ ਹਾਸਲ ਕਰਨ। ਇਹ ਪਹਿਲ ਰੂਪਨਗਰ ਦੇ ਨੌਜਵਾਨਾਂ ਲਈ ਇੱਕ ਨਵੀਂ ਉਮੀਦ ਵਜੋਂ ਦੇਖੀ ਜਾ ਰਹੀ ਹੈ।

Related Articles

Leave a Reply

Your email address will not be published. Required fields are marked *

Back to top button
error: Content is protected !!
Click to listen highlighted text!