ਲਸਾੜੀ ਦੇ ਸਰਪੰਚ ਬੁੱਧਰਾਮ ਨੂੰ ਗਹਿਰਾ ਸਦਮਾ: ਡਿਊਟੀ ਦੌਰਾਨ ਕਰੰਟ ਲੱਗਣ ਨਾਲ ਸਪੁੱਤਰ ਅਰਵਿੰਦਰ ਸਿੰਘ ਰਵੀ ਦਾ ਦੇਹਾਂਤ
4 ਜੁਲਾਈ ਨੂੰ ਪਿੰਡ ਲਸਾੜੀ ਵਿਖੇ ਹੋਵੇਗਾ ਅੰਤਿਮ ਅਰਦਾਸ ਤੇ ਭੋਗ, ਵਿਧਾਇਕ ਦਿਨੇਸ਼ ਚੱਢਾ ਸਮੇਤ ਇਲਾਕੇ ਦੀਆਂ ਸ਼ਖ਼ਸੀਅਤਾਂ ਨੇ ਪ੍ਰਗਟਾਇਆ ਦੁੱਖ

ਨੂਰਪੁਰ ਬੇਦੀ, 3 ਜੁਲਾਈ (ਪਵਨ ਕੁਮਾਰ) ਬਲਾਕ ਨੂਰਪੁਰ ਬੇਦੀ ਦੇ ਪਿੰਡ ਲਸਾੜੀ ਦੇ ਸਰਪੰਚ ਬੁੱਧਰਾਮ ਦੇ ਪਰਿਵਾਰ ‘ਤੇ ਉਸ ਸਮੇਂ ਦੁੱਖਾਂ ਦਾ ਪਹਾੜ ਟੁੱਟ ਪਿਆ ਜਦੋਂ ਉਨ੍ਹਾਂ ਦੇ ਸਪੁੱਤਰ ਅਰਵਿੰਦਰ ਸਿੰਘ ਰਵੀ ਦਾ ਡਿਊਟੀ ਦੌਰਾਨ ਕਰੰਟ ਲੱਗਣ ਨਾਲ ਮੌਕੇ ‘ਤੇ ਹੀ ਦੇਹਾਂਤ ਹੋ ਗਿਆ।
ਜਾਣਕਾਰੀ ਅਨੁਸਾਰ ਅਰਵਿੰਦਰ ਸਿੰਘ ਰਵੀ ਦਾ ਅੰਤਿਮ ਸੰਸਕਾਰ ਉਨ੍ਹਾਂ ਦੇ ਜੱਦੀ ਪਿੰਡ ਲਸਾੜੀ ਵਿਖੇ ਕਰ ਦਿੱਤਾ ਗਿਆ ਸੀ। ਉਨ੍ਹਾਂ ਦੀ ਆਤਮਿਕ ਸ਼ਾਂਤੀ ਲਈ ਰੱਖੇ ਗਏ ਪਾਠ ਦਾ ਭੋਗ 4 ਜੁਲਾਈ, ਦਿਨ ਸ਼ਨੀਵਾਰ ਨੂੰ ਦੁਪਹਿਰ 1 ਵਜੇ ਪਿੰਡ ਲਸਾੜੀ ਵਿਖੇ ਪਾਇਆ ਜਾਵੇਗਾ।
ਇਸ ਦੁੱਖ ਦੀ ਘੜੀ ‘ਚ ਇਲਾਕੇ ਦੀਆਂ ਸਿਆਸੀ ਤੇ ਸਮਾਜਿਕ ਸ਼ਖ਼ਸੀਅਤਾਂ ਨੇ ਪਰਿਵਾਰ ਨਾਲ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਹਲਕਾ ਵਿਧਾਇਕ ਦਿਨੇਸ਼ ਚੱਢਾ, ਜ਼ਿਲ੍ਹਾ ਪ੍ਰੀਸ਼ਦ ਰੂਪਨਗਰ ਦੇ ਉਪ ਚੇਅਰਮੈਨ ਦੇਸ਼ਰਾਜ ਸੈਣੀ, ਬਲਾਕ ਸੰਮਤੀ ਮੈਂਬਰ ਸਤਨਾਮ ਸਿੰਘ ਨਾਗਰਾ, ਬਲਾਕ ਸੰਮਤੀ ਮੈਂਬਰ ਹਰਵਿੰਦਰ ਸਿੰਘ ਬਿੰਦੀ, ਜਿਲ੍ਹਾ ਪ੍ਰੀਸ਼ਦ ਮੈਂਬਰ ਜਰਨੈਲ ਸਿੰਘ ਲਾਲੀ, ਸੰਮਤੀ ਮੈਂਬਰ ਕ੍ਰਿਸ਼ਨ ਸਿੰਘ, ਜਸਵਿੰਦਰ ਸਿੰਘ, ਗੁਰਮੀਤ ਸਿੰਘ, ਦੇਵਰਾਜ, ਅਮਰੀਕ ਸਿੰਘ, ਰਿੰਕੂ, ਗੁਰਵਿੰਦਰ ਸਿੰਘ ਅਤੇ ਸਮੂਹ ਹੀਰ ਪਰਿਵਾਰ ਨੇ ਵਿਛੜੀ ਰੂਹ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਪਰਿਵਾਰ ਨਾਲ ਹਮਦਰਦੀ ਜਤਾਈ।