 - : ਪੰਜਾਬ
<description> - : ਪੰਜਾਬ</description>
ਬਾਬਾ ਕਰੋਲਗੜ ਦੇ ਪਵਿੱਤਰ ਅਸਥਾਨ ਤੇ ਕੁਮਾਰ ਹਸਪਤਾਲ ਨੇ ਮੁਫ਼ਤ ਚੈਕਅੱਪ ਕੈਂਪ ਲਗਾਇਆ : ਡਾ ਢੰਡ
ਨੂਰਪੁਰ ਬੇਦੀ 20 ਸਤੰਬਰ (ਪਵਨ ਕੁਮਾਰ) ਬਲਾਕ ਨੂਰਪੁਰ ਬੇਦੀ ਨਜਦੀਕੀ ਪਿੰਡ ਘਾਹੀ ਮਾਜਰਾ (ਬੱਗੂਵਾਲ) ਵਿਖੇ ਧੰਨ ਧੰਨ ਬਾਬਾ ਕਰੋਲਗੜ ਜੀ ਦੇ ਸਲਾਨਾ ਸੱਭਿਆਚਾਰਕ  ਜੋੜ ਮੇਲੇ ਦੋਰਾਨ ਇਲਾਕੇ ਦੇ ਉਘੇ ਮਲਟੀਪਰਪਸ ਕੁਮਾਰ ਹਸਪਤਾਲ ਨੂਰਪੁਰ ਬੇਦੀ ਵਲੋਂ ਐਮ.ਡੀ.ਡਾ : ਰਾਕੇਸ਼ ਢੰਡ ਦੀ ਅਗਵਾਈ ਹੇਠ ਮੁਫਤ ਚੈਕਅੱਪ ਕੈਂਪ ਲਗਾਇਆ ਗਿਆ । ਇਸ ਦੋਰਾਨ ਐਮ.ਡੀ. ਰਾਕੇਸ਼ ਢੰਡ ਨੇ ਦੱਸਿਆ ਕਿ ਸੰਗਤਾ ਦੀ ਸਹੁੱਲਤ ਲਈ ਹਸਪਤਾਲ ਦੇ ਮਾਹਿਰ ਡਾਕਟਰਾਂ ਦੀ ਟੀਮ ਨੇ ਆਈ ਹੋਈ ਸੰਗਤ ਦਾ ਮੁਫਤ ਚੈਕਅੱਪ ਕੀਤਾ ਤੇ ਨਾਲ ਨਾਲ ਹਸਪਤਾਲ ਵਲੋਂ ਮਰੀਜ਼ਾ ਦੇ ਖੂਨ ਨਾਲ ਸਬੰਧਿਤ ਟੈਸਟ ਕੀਤੇ ਗਏ ਤੇ ਹਸਪਤਾਲ ਵਲੋਂ ਮੁਫਤ ਦਵਾਈਆ ਸੰਗਤ ਨੂੰ ਦਿੱਤੀਆਂ ਗਈਆਂ । ਉਨਾਂ ਨੇ ਦੱਸਿਆ ਕਿ ਅੱਜ ਦੇ ਇਸ ਕੈਂਪ ‘ਚ ਲਗਭਗ 300 ਤੋਂ ਉਪਰ ਮਰੀਜ਼ਾ ਦਾ ਮੁਫਤ ਚੈਕਅੱਪ ਕੀਤਾ ਗਿਆ । ਹਸਪਤਾਲ ਵਲੋਂ ਕੀਤੇ ਇਸ ਧਾਰਮਿਕ ਸਲਾਨਾ ਮੇਲੇ ‘ਚ ਕੀਤੇ ਚੰਗੀ ਕਾਰਗੁਜਾਰੀ ਕਾਰਨ ਬਾਬਾ ਕਰੋਲਗੜ ਸੇਵਾ ਸੁਸਾਇਟੀ ਵਲੋਂ ਸਮੂਹ ਡਾਕਟਰਾਂ ਦੀ ਟੀਮ ਨੂੰ ਵਿਸ਼ੇਸ਼ ਤੋਰ ਤੇ ਸਨਮਾਨਿਤ ਕੀਤਾ । ]]></description>
ਗੁਰਪੁਰਬ ਸਮਾਗਮਾਂ ਵਿੱਚ ਸੰਗਤਾਂ ਦੀ ਵੱਧ ਤੋਂ ਵੱਧ ਸ਼ਮੂਲੀਅਤ ਯਕੀਨੀ ਬਣਾਉਣ ਦੀ ਅਪੀਲ
<description><![CDATA[ ਗੁਰਪੁਰਬ ਸਮਾਗਮਾਂ ਵਿੱਚ ਸੰਗਤਾਂ ਦੀ ਵੱਧ ਤੋਂ ਵੱਧ ਸ਼ਮੂਲੀਅਤ ਯਕੀਨੀ ਬਣਾਉਣ ਦੀ ਅਪੀਲ
ਅੰਮ੍ਰਿਤਸਰ, 7 ਸਤੰਬਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਪੁਰਬ 12 ਸਤੰਬਰ ਅਤੇ ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਗੁਰਪੁਰਬ 27 ਅਕਤੂਬਰ ਨੂੰ ਸੰਗਤਾਂ ਦੇ ਸਹਿਯੋਗ ਨਾਲ ਸ਼ਰਧਾ ਤੇ ਸਤਿਕਾਰ ਸਹਿਤ ਮਨਾਇਆ ਜਾਵੇਗਾ। ਇਸ ਸਬੰਧੀ ਅੱਜ ਸ਼੍ਰੋਮਣੀ ਕਮੇਟੀ ਦੇ ਮੈਂਬਰਾਂ ਅਤੇ ਅਧਿਕਾਰੀਆਂ ਵੱਲੋਂ ਅੰਮ੍ਰਿਤਸਰ ਸ਼ਹਿਰ ਦੀਆਂ ਧਾਰਮਿਕ ਸਭਾ-ਸੁਸਾਇਟੀਆਂ ਦੇ ਨੁਮਾਇੰਦਿਆਂ ਨਾਲ ਇੱਕਤਰਤਾ ਕਰਕੇ ਗੁਰਪੁਰਬ ਸਮਾਗਮਾਂ ਦੀਆਂ ਤਿਆਰੀਆਂ ਬਾਰੇ ਵਿਚਾਰ-ਵਟਾਂਦਰਾ ਕੀਤਾ ਗਿਆ।
ਇਸ ਮੌਕੇ ਸਭਾ-ਸੁਸਾਇਟੀਆਂ ਦੇ ਵੱਖ-ਵੱਖ ਨੁਮਾਇੰਦਿਆਂ ਨੇ ਗੁਰਪੁਰਬ ਮੌਕੇ ਕਰਵਾਏ ਜਾਣ ਵਾਲੇ ਸਮਾਗਮਾਂ ਸਬੰਧੀ ਆਪਣੇ ਸੁਝਾਅ ਸਾਂਝੇ ਕੀਤੇ ਅਤੇ ਹਰ ਤਰ੍ਹਾਂ ਦਾ ਸਹਿਯੋਗ ਦੇਣ ਦਾ ਭਰੋਸਾ ਦਿੱਤਾ।
ਸ਼੍ਰੋਮਣੀ ਕਮੇਟੀ ਮੈਂਬਰ ਭਾਈ ਰਾਜਿੰਦਰ ਸਿੰਘ ਮਹਿਤਾ, ਭਾਈ ਅਜਾਇਬ ਸਿੰਘ ਅਭਿਆਸੀ, ਵਧੀਕ ਸਕੱਤਰ ਸ. ਜਸਵਿੰਦਰ ਸਿੰਘ ਜੱਸੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਮੇਜਰ ਸਿੰਘ ਨੇ ਹਾਜ਼ਰ ਸ਼ਖ਼ਸੀਅਤਾਂ ਨੂੰ ਸਮਾਗਮਾਂ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਗੁਰਪੁਰਬ ਮੌਕੇ ਨਗਰ ਕੀਰਤਨ, ਰਾਗ ਅਤੇ ਪੜਤਾਲ ਗਾਇਨ ਸਮਾਗਮ ਕਰਵਾਏ ਜਾਣਗੇ।
ਉਨ੍ਹਾਂ ਦੱਸਿਆ ਕਿ ਰਵਾਇਤ ਅਨੁਸਾਰ ਗੁਰਪੁਰਬ ਵਾਲੇ ਦਿਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਅਲੌਕਿਕ ਜਲੌ ਸਜਾਏ ਜਾਣਗੇ ਅਤੇ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਵਿਸ਼ੇਸ਼ ਗੁਰਮਤਿ ਸਮਾਗਮ ਕਰਵਾਏ ਜਾਣਗੇ। ਇਸ ਤੋਂ ਇਲਾਵਾ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਸ਼ਹਿਰ ਦੇ ਵੱਖ-ਵੱਖ ਸਥਾਨਾਂ ’ਤੇ ਗੁਰਮਤਿ ਸਮਾਗਮਾਂ ਦੀ ਲੜੀ ਆਰੰਭ ਕੀਤੀ ਜਾਵੇਗੀ, ਜੋ ਗੁਰਪੁਰਬ ਤੱਕ ਨਿਰੰਤਰ ਜਾਰੀ ਰਹੇਗੀ।
ਇਸ ਮੌਕੇ ਪ੍ਰਮੁੱਖ ਸ਼ਖ਼ਸੀਅਤਾਂ ਨੇ ਸਭਾ-ਸੁਸਾਇਟੀਆਂ ਦੇ ਨੁਮਾਇੰਦਿਆਂ ਨੂੰ ਅਪੀਲ ਕੀਤੀ ਕਿ ਪ੍ਰਕਾਸ਼ ਪੁਰਬ ਮੌਕੇ ਸਮੁੱਚੇ ਸ਼ਹਿਰ ਨੂੰ ਰੌਸ਼ਨ ਕਰਨ ਦੇ ਨਾਲ-ਨਾਲ ਸੰਗਤਾਂ ਨੂੰ ਗੁਰਪੁਰਬ ਸਮਾਗਮਾਂ ਵਿੱਚ ਵੱਧ ਤੋਂ ਵੱਧ ਸ਼ਮੂਲੀਅਤ ਲਈ ਪ੍ਰੇਰਿਤ ਕੀਤਾ ਜਾਵੇ।
ਇਹ ਸ਼ਖ਼ਸੀਅਤਾਂ ਰਹੀਆਂ ਮੌਜੂਦ
ਇਕੱਤਰਤਾ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ ਸ. ਬਾਵਾ ਸਿੰਘ ਗੁਮਾਨਪੁਰਾ, ਭਾਈ ਮਨਜੀਤ ਸਿੰਘ, ਵਧੀਕ ਸਕੱਤਰ ਸ. ਜਸਵਿੰਦਰ ਸਿੰਘ ਜੱਸੀ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਮੇਜਰ ਸਿੰਘ, ਮੈਨੇਜਰ ਸ. ਜਤਿੰਦਰਪਾਲ ਸਿੰਘ, ਵਧੀਕ ਮੈਨੇਜਰ ਸ. ਗੁਰਿੰਦਰ ਸਿੰਘ, ਗਿਆਨੀ ਕਿਸ਼ਨ ਸਿੰਘ ਸੰਤਨ ਕੀ ਕੁਟੀਆ, ਸ. ਸੰਤੋਖ ਸਿੰਘ ਸੇਠੀ ਚੀਫ਼ ਖਾਲਸਾ ਦੀਵਾਨ, ਸ. ਕੁਲਦੀਪ ਸਿੰਘ ਪੰਡੋਰੀ, ਸ. ਜਗਜੀਤ ਸਿੰਘ ਖਾਲਸਾ, ਸ. ਤਰਨਜੀਤ ਸਿੰਘ, ਸ. ਸਤਿੰਦਰਪਾਲ ਸਿੰਘ, ਬਾਬਾ ਅਵਤਾਰ ਸਿੰਘ, ਭਾਈ ਅਮਰਜੀਤ ਸਿੰਘ, ਭਾਈ ਜਤਿੰਦਰ ਸਿੰਘ, ਬੀਬੀ ਪਰਮਜੀਤ ਕੌਰ ਪਿੰਕੀ, ਭਾਈ ਗੁਰਪਾਲ ਸਿੰਘ, ਭਾਈ ਹਰੀ ਸਿੰਘ, ਸ. ਜਸਬੀਰ ਸਿੰਘ, ਸ. ਲਖਬੀਰ ਸਿੰਘ, ਪ੍ਰਧਾਨ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਮਜੀਠਾ ਰੋਡ, ਸ. ਸੁਰਿੰਦਰਪਾਲ ਸਿੰਘ, ਸ. ਹਰਦੀਪ ਸਿੰਘ, ਸ. ਜਗਜੀਤ ਸਿੰਘ ਖਾਲਸਾ, ਸ. ਭੁਪਿੰਦਰ ਸਿੰਘ, ਭਾਈ ਸਤਨਾਮ ਸਿੰਘ ਮੱਲੀ, ਸ. ਹਰਪ੍ਰੀਤ ਸਿੰਘ, ਸ. ਕੁਲਵੰਤ ਸਿੰਘ, ਸ. ਨਵਤੇਜ ਸਿੰਘ, ਸ. ਚਰਨਜੀਤ ਸਿੰਘ, ਸ. ਸੁਖਦੇਵ ਸਿੰਘ, ਭਾਈ ਤਰਸੇਮ ਸਿੰਘ, ਸ. ਅਮਰ ਸਿੰਘ ਭੰਗੂ ਸਮੇਤ ਹੋਰ ਸ਼ਖ਼ਸੀਅਤਾਂ ਹਾਜ਼ਰ ਸਨ। ]]></description>
ਵਿਸ਼ਵ ਚੈਂਪੀਅਨਸ਼ਿਪ ਵਿੱਚ ਜੀਨੀਅਸ ਇੰਟਰਨੈਸ਼ਨਲ ਪਬਲਿਕ ਸਕੂਲ ਦੀ ਸ਼ਾਨਦਾਰ ਪ੍ਰਾਪਤੀ
<description><![CDATA[ ਵਿਸ਼ਵ ਪੱਧਰ ’ਤੇ ਜੀਨੀਅਸ ਸਕੂਲ ਦਾ ਝੰਡਾ ਬੁਲੰਦ, ਦੋ ਤਮਗੇ ਜਿੱਤੇ
ਰੂਪਨਗਰ, 7 ਸਤੰਬਰ () ਜੀਨੀਅਸ ਇੰਟਰਨੈਸ਼ਨਲ ਪਬਲਿਕ ਸਕੂਲ, ਰੂਪਨਗਰ ਦੇ ਅਧਿਆਪਕ ਤੇ ਮਾਰਗਦਰਸ਼ਕ ਜੁਝਾਰ ਸਿੰਘ ਅਤੇ ਹੋਣਹਾਰ ਵਿਦਿਆਰਥੀ ਇਸ਼ਮੀਤ ਸਿੰਘ ਨੇ ਵਿਸ਼ਵ ਚੈਂਪੀਅਨਸ਼ਿਪ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਕੂਲ ਅਤੇ ਸਮੁੱਚੇ ਖੇਤਰ ਦਾ ਨਾਮ ਰੌਸ਼ਨ ਕੀਤਾ ਹੈ। ਜੁਝਾਰ ਸਿੰਘ ਨੇ ਕਾਂਸੀ ਦਾ ਤਮਗਾ, ਜਦਕਿ ਇਸ਼ਮੀਤ ਸਿੰਘ ਨੇ ਚਾਂਦੀ ਦਾ ਤਮਗਾ ਹਾਸਲ ਕਰਕੇ ਸਕੂਲ ਲਈ ਮਾਣਮੱਤੀ ਉਪਲਬਧੀ ਦਰਜ ਕੀਤੀ।
ਇਹ ਸਫਲਤਾ ਉਨ੍ਹਾਂ ਦੀ ਨਿਰੰਤਰ ਮਿਹਨਤ, ਅਭਿਆਸ, ਦ੍ਰਿੜ੍ਹ ਇਰਾਦੇ ਅਤੇ ਆਪਣੇ ਖੇਤਰ ਵਿੱਚ ਉੱਤਮਤਾ ਹਾਸਲ ਕਰਨ ਪ੍ਰਤੀ ਸਮਰਪਣ ਦਾ ਨਤੀਜਾ ਹੈ। ਅੰਤਰਰਾਸ਼ਟਰੀ ਪੱਧਰ ’ਤੇ ਮਿਲੀ ਇਸ ਪ੍ਰਾਪਤੀ ਨਾਲ ਸਕੂਲ ਦਾ ਮਾਣ ਹੋਰ ਵਧਿਆ ਹੈ ਅਤੇ ਇਹ ਉਪਲਬਧੀ ਹੋਰਨਾਂ ਵਿਦਿਆਰਥੀਆਂ ਨੂੰ ਵੀ ਆਪਣੇ ਟੀਚਿਆਂ ਦੀ ਪ੍ਰਾਪਤੀ ਲਈ ਮਿਹਨਤ ਅਤੇ ਆਤਮ-ਵਿਸ਼ਵਾਸ ਨਾਲ ਅੱਗੇ ਵਧਣ ਲਈ ਪ੍ਰੇਰਿਤ ਕਰੇਗੀ।
ਇਸ ਮੌਕੇ ਸਕੂਲ ਦੀ ਪ੍ਰਿੰਸੀਪਲ ਸ੍ਰੀਮਤੀ ਆਰ. ਭੂਵਨਾ ਨੇ ਜੁਝਾਰ ਸਿੰਘ ਅਤੇ ਇਸ਼ਮੀਤ ਸਿੰਘ ਨੂੰ ਸ਼ਾਨਦਾਰ ਪ੍ਰਾਪਤੀ ਲਈ ਵਧਾਈ ਦਿੱਤੀ। ਉਨ੍ਹਾਂ ਦੋਵਾਂ ਦੀ ਮਿਹਨਤ, ਅਨੁਸ਼ਾਸਨ ਅਤੇ ਸਮਰਪਣ ਦੀ ਸ਼ਲਾਘਾ ਕਰਦਿਆਂ ਭਵਿੱਖ ਵਿੱਚ ਹੋਰ ਸਫਲਤਾਵਾਂ ਦੀ ਕਾਮਨਾ ਕੀਤੀ।
ਸਕੂਲ ਦੇ ਮੈਨੇਜਿੰਗ ਡਾਇਰੈਕਟਰ ਸ੍ਰੀ ਸੂਬਾ ਭੁਪਿੰਦਰ ਸਿੰਘ ਅਤੇ ਸ੍ਰੀਮਤੀ ਗੁਨਵੰਤ ਕੌਰ ਨੇ ਵੀ ਦੋਵਾਂ ਜੇਤੂਆਂ ਨੂੰ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਅੰਤਰਰਾਸ਼ਟਰੀ ਪੱਧਰ ’ਤੇ ਹਾਸਲ ਕੀਤੀ ਇਹ ਉਪਲਬਧੀ ਸਕੂਲ ਦੀ ਸ਼ਾਨ ਨੂੰ ਹੋਰ ਉੱਚਾ ਕਰਦੀ ਹੈ ਅਤੇ ਸਮੁੱਚੇ ਸਕੂਲ ਭਾਈਚਾਰੇ ਨੂੰ ਵੱਡੀਆਂ ਉਚਾਈਆਂ ਹਾਸਲ ਕਰਨ ਲਈ ਪ੍ਰੇਰਿਤ ਕਰਦੀ ਹੈ।
ਸਕੂਲ ਦੇ ਸਮੂਹ ਸਟਾਫ਼ ਅਤੇ ਵਿਦਿਆਰਥੀਆਂ ਨੇ ਵੀ ਇਸ ਪ੍ਰਾਪਤੀ ’ਤੇ ਖੁਸ਼ੀ ਪ੍ਰਗਟ ਕਰਦਿਆਂ ਜੁਝਾਰ ਸਿੰਘ ਅਤੇ ਇਸ਼ਮੀਤ ਸਿੰਘ ਨੂੰ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ
PHOTO 7 SEP ROPAR 06
ਵਕਾਲਤ ਦੇ ਖੇਤਰ ਵਿੱਚ 20 ਸਾਲ ਪੂਰੇ ਹੋਣ ’ਤੇ ਐਡਵੋਕੇਟ ਨੇ ਸਾਂਝੀਆਂ ਕੀਤੀਆਂ ਯਾਦਾਂ
ਰੂਪਨਗਰ, 7 ਸਤੰਬਰ (ਵਿਨੋਦ ਸ਼ਰਮਾ) ਵਕਾਲਤ ਦੇ ਖੇਤਰ ਵਿੱਚ 20 ਸਾਲ ਦਾ ਸਫ਼ਰ ਪੂਰਾ ਕਰਨ ’ਤੇ ਚੇਤਨ ਸ਼ਰਮਾ ਮਿੱਠੂ ਐਡਵੋਕੇਟ ਨੇ ਆਪਣੇ ਪੇਸ਼ੇਵਰ ਸਫ਼ਰ ਦੀਆਂ ਯਾਦਾਂ ਅਤੇ ਤਜਰਬੇ ਸਾਂਝੇ ਕਰਦਿਆਂ ਕਿਹਾ ਕਿ ਇਹ ਦੋ ਦਹਾਕੇ ਸਿੱਖਣ, ਚੁਣੌਤੀਆਂ, ਉਪਲਬਧੀਆਂ ਅਤੇ ਅਣਗਿਣਤ ਤਜਰਬਿਆਂ ਨਾਲ ਭਰਪੂਰ ਰਹੇ ਹਨ।
ਉਨ੍ਹਾਂ ਕਿਹਾ ਕਿ ਅਦਾਲਤ ਵਿੱਚ ਕਦਮ ਰੱਖਣ ਦੇ ਸ਼ੁਰੂਆਤੀ ਦਿਨਾਂ ਤੋਂ ਲੈ ਕੇ ਅੱਜ ਤੱਕ ਦਾ ਸਫ਼ਰ ਉਨ੍ਹਾਂ ਨੂੰ ਪੇਸ਼ੇਵਰ ਅਤੇ ਨਿੱਜੀ ਤੌਰ ’ਤੇ ਬਹੁਤ ਕੁਝ ਸਿਖਾਉਣ ਵਾਲਾ ਰਿਹਾ ਹੈ। ਇਸ ਦੌਰਾਨ ਮਿਲੇ ਹਰ ਮੌਕੇ, ਹਰ ਕੇਸ, ਹਰ ਮੁਵੱਕਿਲ, ਸਹਿਯੋਗੀ, ਮਾਰਗਦਰਸ਼ਕ ਅਤੇ ਹਰ ਸਿੱਖਿਆ ਲਈ ਉਨ੍ਹਾਂ ਨੇ ਧੰਨਵਾਦ ਪ੍ਰਗਟ ਕੀਤਾ।
ਉਨ੍ਹਾਂ ਕਿਹਾ ਕਿ 20 ਸਾਲ ਪੂਰੇ ਹੋਣ ਦੇ ਬਾਵਜੂਦ ਨਿਆਂ, ਨਿਰੰਤਰ ਸਿੱਖਣ ਅਤੇ ਵਕਾਲਤ ਦੇ ਸਫ਼ਰ ਪ੍ਰਤੀ ਉਨ੍ਹਾਂ ਦਾ ਜਜ਼ਬਾ ਅੱਜ ਵੀ ਪਹਿਲਾਂ ਵਾਂਗ ਕਾਇਮ ਹੈ। ਉਨ੍ਹਾਂ ਭਵਿੱਖ ਵਿੱਚ ਵੀ ਇਮਾਨਦਾਰੀ, ਸਮਰਪਣ ਅਤੇ ਮਾਣ-ਸਨਮਾਨ ਨਾਲ ਲੋਕਾਂ ਦੀ ਸੇਵਾ ਕਰਦੇ ਰਹਿਣ ਦਾ ਸੰਕਲਪ ਪ੍ਰਗਟ ਕੀਤਾ।ਉਨ੍ਹਾਂ ਕਿਹਾ, “20 ਸਾਲ—ਇੱਕ ਸਫ਼ਰ, ਅਣਗਿਣਤ ਯਾਦਾਂ। ਮੈਨੂੰ ਐਡਵੋਕੇਟ ਹੋਣ ’ਤੇ ਮਾਣ ਹੈ।” ]]></description>
ਵਾਇਰਲ ਰੀਲ ਨੂੰ ਲੈ ਕੇ ਸੁਖਵਿੰਦਰ ਸਿੰਘ ਵਿਸਕੀ ਨੇ ਕੀਤਾ ਸਪੱਸ਼ਟੀਕਰਨ
<description><![CDATA[ ਵਾਇਰਲ ਰੀਲ ਨੂੰ ਲੈ ਕੇ ਸੁਖਵਿੰਦਰ ਸਿੰਘ ਵਿਸਕੀ ਨੇ ਕੀਤਾ ਸਪੱਸ਼ਟੀਕਰਨ
ਕਿਹਾ—ਮੇਰੀ ਕਿਸੇ ਨਾਲ ਕੋਈ ਸੁਲ੍ਹਾ ਨਹੀਂ ਹੋਈ, ਮੈਂ ਹਮੇਸ਼ਾ ਸਥਾਨਕ ਉਮੀਦਵਾਰ ਦੇ ਪੱਖ 'ਚ ਰਿਹਾ ਤੇ ਰਹਾਂਗਾ
ਰੂਪਨਗਰ, 6 ਸਤੰਬਰ () ਜ਼ਿਲ੍ਹਾ ਰੂਪਨਗਰ ਕਾਂਗਰਸ ਦੇ ਸਾਬਕਾ ਪ੍ਰਧਾਨ ਸੁਖਵਿੰਦਰ ਸਿੰਘ ਵਿਸਕੀ ਨੇ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀ ਇੱਕ ਰੀਲ ਸਬੰਧੀ ਸਪੱਸ਼ਟੀਕਰਨ ਦਿੰਦਿਆਂ ਕਿਹਾ ਕਿ ਉਨ੍ਹਾਂ ਦੀ ਕਿਸੇ ਵੀ ਵਿਅਕਤੀ ਨਾਲ ਕੋਈ ਸੁਲ੍ਹਾ ਨਹੀਂ ਹੋਈ ਹੈ। ਉਨ੍ਹਾਂ ਕਿਹਾ ਕਿ ਕਿਸੇ ਸ਼ਰਾਰਤੀ ਅਨਸਰ ਵੱਲੋਂ ਉਨ੍ਹਾਂ ਅਤੇ ਵਰਿੰਦਰ ਸਿੰਘ ਢਿੱਲੋਂ ਦੀ ਸੁਲ੍ਹਾ ਹੋਣ ਸਬੰਧੀ ਗਲਤ ਅਤੇ ਗੁੰਮਰਾਹਕੁੰਨ ਢੰਗ ਨਾਲ ਰੀਲ ਤਿਆਰ ਕਰਕੇ ਵਾਇਰਲ ਕੀਤੀ ਗਈ ਹੈ।
ਸੁਖਵਿੰਦਰ ਸਿੰਘ ਵਿਸਕੀ ਨੇ ਕਿਹਾ ਕਿ ਉਹ ਹਮੇਸ਼ਾ ਸਥਾਨਕ ਉਮੀਦਵਾਰ ਦੇ ਪੱਖ 'ਚ ਰਹੇ ਹਨ ਅਤੇ ਭਵਿੱਖ 'ਚ ਵੀ ਸਥਾਨਕ ਉਮੀਦਵਾਰ ਦਾ ਹੀ ਸਮਰਥਨ ਕਰਨਗੇ। ਉਨ੍ਹਾਂ ਕਿਹਾ ਕਿ ਉਹ ਉਸ ਸਮੇਂ ਨੂੰ ਯਾਦ ਕਰਦੇ ਹਨ ਜਦੋਂ ਰਮੇਸ਼ ਦੱਤ ਸ਼ਰਮਾ  ਅਤੇ ਚਰਨਜੀਤ ਸਿੰਘ ਚੰਨੀ ਉਨ੍ਹਾਂ ਨੂੰ ਨੂਰਪੁਰ ਵਿਖੇ ਇੱਕ ਧਾਰਮਿਕ ਸਥਾਨ 'ਤੇ ਲੈ ਕੇ ਗਏ ਸਨ ਅਤੇ ਉੱਥੇ ਸਹੁੰ ਚੁਕਾਈ ਗਈ ਸੀ ਕਿ ਉਹ ਹਮੇਸ਼ਾ ਸਥਾਨਕ ਉਮੀਦਵਾਰ ਦੀ ਮਦਦ ਕਰਨਗੇ ਅਤੇ ਉਸ ਦੇ ਨਾਲ ਚੱਲਣਗੇ।
ਉਨ੍ਹਾਂ ਕਿਹਾ ਕਿ ਅੱਜ ਸੋਸ਼ਲ ਮੀਡੀਆ 'ਤੇ ਚਲਾਈ ਜਾ ਰਹੀ ਇਹ ਸ਼ਰਾਰਤਪੂਰਨ ਅਤੇ ਆਪਣੇ ਪੱਧਰ 'ਤੇ ਤਿਆਰ ਕੀਤੀ ਗਈ ਰੀਲ ਤੱਥਾਂ ਤੋਂ ਰਹਿਤ ਹੈ, ਜਿਸ ਦੀ ਉਹ ਸਖ਼ਤ ਨਿਖੇਧੀ ਕਰਦੇ ਹਨ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਅਜਿਹੀਆਂ ਗੁੰਮਰਾਹਕੁੰਨ ਰੀਲਾਂ ਅਤੇ ਅਫ਼ਵਾਹਾਂ 'ਤੇ ਵਿਸ਼ਵਾਸ ਨਾ ਕਰਨ।
ਸੁਖਵਿੰਦਰ ਸਿੰਘ ਵਿਸਕੀ ਨੇ ਕਿਹਾ ਕਿ ਸ਼ਿਸ਼ਟਾਚਾਰ ਵਜੋਂ ਹੋਈਆਂ ਮੁਲਾਕਾਤਾਂ ਨੂੰ ਤੋੜ-ਮਰੋੜ ਕੇ, ਕੱਟ-ਵੱਢ ਕਰਕੇ ਜਾਂ ਉਨ੍ਹਾਂ ਨੂੰ ਗਲਤ ਰੂਪ ਦੇ ਕੇ ਸੋਸ਼ਲ ਮੀਡੀਆ 'ਤੇ ਪੇਸ਼ ਕਰਨਾ ਨਿੰਦਣਯੋਗ ਹੈ। ਉਨ੍ਹਾਂ ਅਜਿਹੀਆਂ ਰੀਲਾਂ ਬਣਾਉਣ ਅਤੇ ਵਾਇਰਲ ਕਰਨ ਵਾਲੇ ਲੋਕਾਂ ਨੂੰ ਸਖ਼ਤ ਤਾੜਨਾ ਕਰਦਿਆਂ ਕਿਹਾ ਕਿ ਉਹ ਅਜਿਹੀਆਂ ਹਰਕਤਾਂ ਤੋਂ ਬਾਜ਼ ਆਉਣ। ]]></description>
ਰਿਆਤ ਬਾਹਰਾ ਯੂਨੀਵਰਸਿਟੀ ਭਾਰਤ ਦੀਆਂ ਚੋਟੀ ਦੀਆਂ 10 ਏ.ਆਈ. ਯੂਨੀਵਰਸਿਟੀਆਂ ਵਿੱਚ ਸ਼ਾਮਲ
<description><![CDATA[ ਰਿਆਤ ਬਾਹਰਾ ਯੂਨੀਵਰਸਿਟੀ ਭਾਰਤ ਦੀਆਂ ਚੋਟੀ ਦੀਆਂ 10 ਏ.ਆਈ. ਯੂਨੀਵਰਸਿਟੀਆਂ ਵਿੱਚ ਸ਼ਾਮਲ
ਅਕਾਦਮਿਕ ਇਨਸਾਈਟ ਵੱਲੋਂ 2026 ਲਈ ਦਿੱਤੀ ਗਈ ਮਾਨਤਾ
ਰੂਪਨਗਰ, 5 ਸਤੰਬਰ (ਅਸਲ ਪੰਜਾਬ ਦੀ ਆਵਾਜ਼ ਬਿਊਰੋ)  ਰਿਆਤ ਬਾਹਰਾ ਯੂਨੀਵਰਸਿਟੀ ਨੂੰ ਅਕਾਦਮਿਕ ਇਨਸਾਈਟ ਵੱਲੋਂ ਸਾਲ 2026 ਲਈ ਭਾਰਤ ਦੀਆਂ ਚੋਟੀ ਦੀਆਂ 10 ਆਰਟੀਫੀਸ਼ੀਅਲ ਇੰਟੈਲੀਜੈਂਸ (ਏ.ਆਈ.) ਯੂਨੀਵਰਸਿਟੀਆਂ ਵਿੱਚ ਸ਼ਾਮਲ ਕੀਤਾ ਗਿਆ ਹੈ। ਇਹ ਮਾਨਤਾ ਏ.ਆਈ. ਅਤੇ ਤਕਨਾਲੋਜੀ-ਆਧਾਰਿਤ ਸਿੱਖਿਆ ਦੇ ਖੇਤਰ ਵਿੱਚ ਯੂਨੀਵਰਸਿਟੀ ਵੱਲੋਂ ਕੀਤੇ ਜਾ ਰਹੇ ਉਪਰਾਲਿਆਂ ਅਤੇ ਪ੍ਰਾਪਤੀਆਂ ਨੂੰ ਦਰਸਾਉਂਦੀ ਹੈ।
ਯੂਨੀਵਰਸਿਟੀ ਵੱਲੋਂ ਆਪਣੇ ਅਕਾਦਮਿਕ ਵਾਤਾਵਰਣ ਵਿੱਚ ਉੱਭਰ ਰਹੀਆਂ ਤਕਨਾਲੋਜੀਆਂ, ਨਵੀਨਤਾ ਅਤੇ ਉਦਯੋਗ-ਮੁਖੀ ਸਿੱਖਿਆ ਨੂੰ ਜੋੜਨ ’ਤੇ ਵਿਸ਼ੇਸ਼ ਜ਼ੋਰ ਦਿੱਤਾ ਜਾ ਰਿਹਾ ਹੈ। ਯੂਨੀਵਰਸਿਟੀ ਅਨੁਸਾਰ, ਇਨ੍ਹਾਂ ਉਪਰਾਲਿਆਂ ਦਾ ਉਦੇਸ਼ ਵਿਦਿਆਰਥੀਆਂ ਨੂੰ ਤੇਜ਼ੀ ਨਾਲ ਵਿਕਸਤ ਹੋ ਰਹੀ ਡਿਜੀਟਲ ਅਤੇ ਏ.ਆਈ.-ਆਧਾਰਿਤ ਦੁਨੀਆ ਦੀਆਂ ਲੋੜਾਂ ਅਨੁਸਾਰ ਤਿਆਰ ਕਰਨਾ ਹੈ।
ਯੂਨੀਵਰਸਿਟੀ ਦੇ ਚਾਂਸਲਰ ਗੁਰਵਿੰਦਰ ਸਿੰਘ ਬਾਹਰਾ ਨੇ ਇਸ ਪ੍ਰਾਪਤੀ ’ਤੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਇਹ ਮਾਨਤਾ ਅਤਿ-ਆਧੁਨਿਕ ਤਕਨਾਲੋਜੀ, ਭਵਿੱਖਮੁਖੀ ਸਿੱਖਿਆ, ਫੈਕਲਟੀ ਅਤੇ ਨਵੀਨਤਾ-ਆਧਾਰਿਤ ਸਿੱਖਿਆ ਪ੍ਰਤੀ ਯੂਨੀਵਰਸਿਟੀ ਦੀ ਨਿਰੰਤਰ ਵਚਨਬੱਧਤਾ ਦਾ ਪ੍ਰਤੀਕ ਹੈ।
ਉਨ੍ਹਾਂ ਕਿਹਾ ਕਿ ਇਹ ਮਾਨਤਾ ਯੂਨੀਵਰਸਿਟੀ ਲਈ ਮਾਣ ਵਾਲਾ ਪਲ ਹੈ ਅਤੇ ਵਿਦਿਆਰਥੀਆਂ ਨੂੰ ਭਵਿੱਖ ਦੀਆਂ ਲੋੜਾਂ ਅਨੁਸਾਰ ਸਿੱਖਿਆ ਪ੍ਰਦਾਨ ਕਰਨ ਪ੍ਰਤੀ ਵਚਨਬੱਧਤਾ ਨੂੰ ਹੋਰ ਮਜ਼ਬੂਤ ਕਰਦੀ ਹੈ। ਉਨ੍ਹਾਂ ਕਿਹਾ ਕਿ ਯੂਨੀਵਰਸਿਟੀ ਅਜਿਹਾ ਅਕਾਦਮਿਕ ਮਾਹੌਲ ਸਿਰਜਣ ਲਈ ਯਤਨਸ਼ੀਲ ਹੈ, ਜਿੱਥੇ ਤਕਨਾਲੋਜੀ, ਨਵੀਨਤਾ ਅਤੇ ਅਕਾਦਮਿਕ ਉੱਤਮਤਾ ਦੇ ਸੁਮੇਲ ਰਾਹੀਂ ਏ.ਆਈ. ਦੇ ਖੇਤਰ ਵਿੱਚ ਨਵੀਆਂ ਸੰਭਾਵਨਾਵਾਂ ਪੈਦਾ ਕੀਤੀਆਂ ਜਾ ਸਕਣ ਅਤੇ ਵਿਦਿਆਰਥੀਆਂ ਨੂੰ ਭਵਿੱਖ ਦੇ ਆਗੂ ਵਜੋਂ ਤਿਆਰ ਕੀਤਾ ਜਾ ਸਕੇ।
ਵਾਈਸ-ਚਾਂਸਲਰ ਪ੍ਰੋ. (ਡਾ.) ਸੰਜੇ ਕੁਮਾਰ ਨੇ ਕਿਹਾ ਕਿ ਯੂਨੀਵਰਸਿਟੀ ਵਿਦਿਆਰਥੀਆਂ ਨੂੰ ਵਿਸ਼ਵ ਪੱਧਰ ’ਤੇ ਬਦਲ ਰਹੇ ਰੋਜ਼ਗਾਰ ਬਾਜ਼ਾਰ ਦੀਆਂ ਲੋੜਾਂ ਅਨੁਸਾਰ ਹੁਨਰਮੰਦ ਬਣਾਉਣ ਲਈ ਆਪਣੇ ਅਕਾਦਮਿਕ ਪ੍ਰੋਗਰਾਮਾਂ, ਉਦਯੋਗਿਕ ਸਹਿਯੋਗ, ਖੋਜ ਪਹਿਲਕਦਮੀਆਂ ਅਤੇ ਤਕਨਾਲੋਜੀ-ਆਧਾਰਿਤ ਸਿੱਖਿਆ ਨੂੰ ਲਗਾਤਾਰ ਮਜ਼ਬੂਤ ਕਰ ਰਹੀ ਹੈ।
ਉਨ੍ਹਾਂ ਦੱਸਿਆ ਕਿ ਵੱਖ-ਵੱਖ ਅਕਾਦਮਿਕ ਵਿਸ਼ਿਆਂ ਵਿੱਚ ਆਰਟੀਫੀਸ਼ੀਅਲ ਇੰਟੈਲੀਜੈਂਸ, ਡੇਟਾ-ਆਧਾਰਿਤ ਤਕਨਾਲੋਜੀਆਂ, ਖੋਜ ਅਤੇ ਨਵੀਨਤਾ ’ਤੇ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ। ਇਸ ਤਹਿਤ ਵਿਦਿਆਰਥੀਆਂ ਨੂੰ ਵਿਹਾਰਕ ਤਜਰਬਾ ਹਾਸਲ ਕਰਨ ਦੇ ਨਾਲ-ਨਾਲ ਅਸਲ-ਜ਼ਿੰਦਗੀ ਦੀਆਂ ਚੁਣੌਤੀਆਂ ਲਈ ਨਵੀਨਤਮ ਹੱਲ ਵਿਕਸਤ ਕਰਨ ਦੇ ਮੌਕੇ ਪ੍ਰਦਾਨ ਕੀਤੇ ਜਾ ਰਹੇ ਹਨ।
ਯੂਨੀਵਰਸਿਟੀ ਅਧਿਕਾਰੀਆਂ ਨੇ ਕਿਹਾ ਕਿ ਰਿਆਤ ਬਾਹਰਾ ਯੂਨੀਵਰਸਿਟੀ ਅਕਾਦਮਿਕ ਉੱਤਮਤਾ, ਖੋਜ, ਤਕਨੀਕੀ ਬੁਨਿਆਦੀ ਢਾਂਚੇ ਅਤੇ ਉਦਯੋਗਿਕ ਸਾਂਝੇਦਾਰੀ ਵਿੱਚ ਨਿਵੇਸ਼ ਜਾਰੀ ਰੱਖੇਗੀ, ਤਾਂ ਜੋ ਭਵਿੱਖ ਦੀਆਂ ਲੋੜਾਂ ਅਨੁਸਾਰ ਨਵੀਨਤਾ-ਕੇਂਦਰਿਤ ਅਤੇ ਗਤੀਸ਼ੀਲ ਸਿੱਖਣ ਵਾਲਾ ਮਾਹੌਲ ਸਿਰਜਿਆ ਜਾ ਸਕੇ। ]]></description>
ਰਾਹੁਲ ਗਾਂਧੀ ਨੇ ਮੋਹਨਜੀਤ ਨਾਲ ਫੋਨ ’ਤੇ ਕੀਤੀ ਗੱਲਬਾਤ, ਹਰ ਸੰਭਵ ਸਹਿਯੋਗ ਦਾ ਦਿੱਤਾ ਭਰੋਸਾ
<description><![CDATA[ ਰਾਹੁਲ ਗਾਂਧੀ ਨੇ ਮੋਹਨਜੀਤ ਨਾਲ ਫੋਨ ’ਤੇ ਕੀਤੀ ਗੱਲਬਾਤ, ਹਰ ਸੰਭਵ ਸਹਿਯੋਗ ਦਾ ਦਿੱਤਾ ਭਰੋਸਾ
ਮੋਹਨਜੀਤ ਨਾਲ ਕਥਿਤ ਪੁਲਿਸ ਬੇਰਹਿਮੀ ਦੇ ਵਿਰੋਧ ਵਿੱਚ ਮੁੱਖ ਮੰਤਰੀ ਦੇ ਦੌਰਿਆਂ ਦੌਰਾਨ ਕਾਲੇ ਝੰਡੇ ਦਿਖਾਏਗੀ ਕਾਂਗਰਸ: ਵੜਿੰਗ
ਸਬੰਧਤ ਐਸਐਚਓ ਤੇ ਡੀਐਸਪੀ ਨੂੰ ਬਰਖ਼ਾਸਤ ਕਰਨ ਦੀ ਕੀਤੀ ਮੰਗ
ਸੰਗਰੂਰ/ਚੰਡੀਗੜ੍ਹ, 5 ਸਤੰਬਰ: ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਆਗੂ ਰਾਹੁਲ ਗਾਂਧੀ ਨੇ ਅੱਜ ਪੰਜਾਬ ਪੁਲਿਸ ਦੀ ਕਥਿਤ ਬੇਰਹਿਮੀ ਦਾ ਸ਼ਿਕਾਰ ਹੋਏ ਮੋਹਨਜੀਤ ਨਾਲ ਟੈਲੀਫੋਨ ’ਤੇ ਗੱਲਬਾਤ ਕੀਤੀ ਅਤੇ ਉਸ ਨੂੰ ਹਰ ਸੰਭਵ ਸਹਿਯੋਗ ਦਾ ਭਰੋਸਾ ਦਿੱਤਾ। ਇਹ ਗੱਲਬਾਤ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਵੱਲੋਂ ਕਰਵਾਈ ਗਈ। ਵੜਿੰਗ ਅੱਜ ਮੋਹਨਜੀਤ ਨੂੰ ਮਿਲਣ ਲਈ ਹਸਪਤਾਲ ਪਹੁੰਚੇ ਸਨ।
ਰਾਹੁਲ ਗਾਂਧੀ ਨੇ ਮੋਹਨਜੀਤ ਵੱਲੋਂ ਆਪਣੀ ਗੱਲ ਲੋਕਾਂ ਤੱਕ ਪਹੁੰਚਾਉਣ ਅਤੇ ਵਿਰੋਧ ਪ੍ਰਗਟਾਉਣ ਲਈ ਦਿਖਾਈ ਹਿੰਮਤ ਦੀ ਸ਼ਲਾਘਾ ਕੀਤੀ। ਵੜਿੰਗ ਅਨੁਸਾਰ, ਰਾਹੁਲ ਗਾਂਧੀ ਨੇ ਪੰਜਾਬ ਕਾਂਗਰਸ ਨੂੰ ਮੋਹਨਜੀਤ ਨੂੰ ਇਨਸਾਫ਼ ਦਿਵਾਉਣ ਲਈ ਹਰ ਸੰਭਵ ਕਦਮ ਚੁੱਕਣ ਲਈ ਕਿਹਾ ਹੈ।
ਇਸ ਮੌਕੇ ਵੜਿੰਗ ਨੇ ਐਲਾਨ ਕੀਤਾ ਕਿ ਮੋਹਨਜੀਤ ਨਾਲ ਹੋਈ ਕਥਿਤ ਪੁਲਿਸ ਬੇਰਹਿਮੀ ਦੇ ਵਿਰੋਧ ਵਿੱਚ ਕਾਂਗਰਸ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਦੇ ਸੂਬੇ ਵਿੱਚ ਜਿੱਥੇ ਵੀ ਦੌਰੇ ਹੋਣਗੇ, ਉੱਥੇ ਪਾਰਟੀ ਵਰਕਰ ਕਾਲੇ ਝੰਡੇ ਦਿਖਾਉਣਗੇ। ਉਨ੍ਹਾਂ ਕਿਹਾ ਕਿ ਯੂਥ ਕਾਂਗਰਸ ਅਤੇ ਮਹਿਲਾ ਕਾਂਗਰਸ ਸਮੇਤ ਪਾਰਟੀ ਦੇ ਵਰਕਰ ਇਸ ਮੁਹਿੰਮ ਵਿੱਚ ਸ਼ਾਮਲ ਹੋਣਗੇ।
ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਵੜਿੰਗ ਨੇ ਦੋਸ਼ ਲਾਇਆ ਕਿ ਮੋਹਨਜੀਤ ਨੂੰ ਸਿਰਫ਼ ਇਸ ਲਈ ਪੁਲਿਸ ਦੀ ਕਥਿਤ ਬੇਰਹਿਮੀ ਦਾ ਸਾਹਮਣਾ ਕਰਨਾ ਪਿਆ ਕਿਉਂਕਿ ਉਸ ਨੇ ਮੁੱਖ ਮੰਤਰੀ ਨੂੰ ਕਾਲਾ ਝੰਡਾ ਦਿਖਾਇਆ ਸੀ। ਉਨ੍ਹਾਂ ਦਾਅਵਾ ਕੀਤਾ ਕਿ ਪੁਲਿਸ ਹਿਰਾਸਤ ਦੌਰਾਨ ਮੋਹਨਜੀਤ ਨਾਲ ਥਰਡ-ਡਿਗਰੀ ਤਸ਼ੱਦਦ ਕੀਤਾ ਗਿਆ ਅਤੇ ਬਿਜਲੀ ਦੇ ਝਟਕੇ ਦੇਣ ਦੇ ਵੀ ਦੋਸ਼ ਹਨ। ਉਨ੍ਹਾਂ ਇਹ ਵੀ ਦੋਸ਼ ਲਾਇਆ ਕਿ ਕਥਿਤ ਬੇਰਹਿਮੀ ਕਾਰਨ ਉਸ ਦੇ ਕੰਨ ਦੇ ਪਰਦੇ ਨੂੰ ਨੁਕਸਾਨ ਪਹੁੰਚਿਆ ਹੈ।
ਵੜਿੰਗ ਨੇ ਕਿਹਾ ਕਿ ਕਾਲੇ ਝੰਡੇ ਦਿਖਾਉਣਾ ਵਿਰੋਧ ਪ੍ਰਗਟਾਉਣ ਦਾ ਲੋਕਤੰਤਰਿਕ ਤਰੀਕਾ ਹੈ ਅਤੇ ਇਸ ਤੋਂ ਪਹਿਲਾਂ ਵੀ ਕਈ ਮੁੱਖ ਮੰਤਰੀਆਂ ਤੇ ਪ੍ਰਧਾਨ ਮੰਤਰੀਆਂ ਨੂੰ ਅਜਿਹੇ ਵਿਰੋਧ ਦਾ ਸਾਹਮਣਾ ਕਰਨਾ ਪਿਆ ਹੈ। ਉਨ੍ਹਾਂ ਦੋਸ਼ ਲਾਇਆ ਕਿ ਮੌਜੂਦਾ ਸਰਕਾਰ ਨੇ ਇਸ ਮਾਮਲੇ ਵਿੱਚ ਸੰਜਮ ਦੀ ਬਜਾਏ ਪੁਲਿਸ ਤਾਕਤ ਦੀ ਵਰਤੋਂ ਕੀਤੀ।
ਪੁਲਿਸ ਵੱਲੋਂ ਘਟਨਾ ਸਬੰਧੀ ਕਰਵਾਈ ਗਈ ਜਾਂਚ ’ਤੇ ਸਵਾਲ ਚੁੱਕਦਿਆਂ ਵੜਿੰਗ ਨੇ ਸਬੰਧਤ ਐਸਐਚਓ ਅਤੇ ਡੀਐਸਪੀ ਨੂੰ ਤੁਰੰਤ ਬਰਖ਼ਾਸਤ ਕਰਨ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਜੇਕਰ ਮੌਜੂਦਾ ਸਰਕਾਰ ਵੱਲੋਂ ਇਨ੍ਹਾਂ ਅਧਿਕਾਰੀਆਂ ਖ਼ਿਲਾਫ਼ ਕਾਰਵਾਈ ਨਾ ਕੀਤੀ ਗਈ ਤਾਂ ਕਾਂਗਰਸ ਦੀ ਸਰਕਾਰ ਬਣਨ ’ਤੇ ਉਨ੍ਹਾਂ ਖ਼ਿਲਾਫ਼ ਕਾਰਵਾਈ ਕੀਤੀ ਜਾਵੇਗੀ।
ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਇਸ ਮਾਮਲੇ ਨੂੰ ਲੈ ਕੇ ਵਿਧਾਇਕ ਦਲ ਦੇ ਆਗੂ ਨਾਲ ਵਿਚਾਰ-ਵਟਾਂਦਰਾ ਕਰਨ ਤੋਂ ਬਾਅਦ ਪੰਜਾਬ ਦੇ ਰਾਜਪਾਲ ਨਾਲ ਵੀ ਮੁਲਾਕਾਤ ਕਰ ਸਕਦੀ ਹੈ। ਉਨ੍ਹਾਂ ਕਿਹਾ ਕਿ ਪਾਰਟੀ ਦਾ ਮਕਸਦ ਦੋਸ਼ੀ ਪੁਲਿਸ ਅਧਿਕਾਰੀਆਂ ਖ਼ਿਲਾਫ਼ ਕਾਰਵਾਈ ਅਤੇ ਮੋਹਨਜੀਤ ਨੂੰ ਇਨਸਾਫ਼ ਦਿਵਾਉਣਾ ਹੈ। ]]></description>
ਉਤਸ਼ਾਹ ਨਾਲ ਮਨਾਇਆਂ ਗਿਆ ਭੈਣ-ਭਰਾ ਦੇ ਪਿਆਰ ਦਾ ਪ੍ਰਤੀਕ ਰੱਖੜੀ ਦਾ ਤਿਉਹਾਰ।
<description><![CDATA[ ਉਤਸ਼ਾਹ ਨਾਲ ਮਨਾਇਆਂ ਗਿਆ ਭੈਣ-ਭਰਾ ਦੇ ਪਿਆਰ ਦਾ ਪ੍ਰਤੀਕ ਰੱਖੜੀ ਦਾ ਤਿਉਹਾਰ।
ਨੰਗਲ 28 ਅਗਸਤ ( ਅਮਨਪ੍ਰੀਤ ਸਿੰਘ ਭੱਲੜੀ)
ਅੱਜ ਨੰਗਲ ਅਤੇ ਆਸ ਪਾਸ ਦੇ ਇਲਾਕੇ ਵਿੱਚ ਭੈਣ ਅਤੇ ਭਰਾ ਦੇ ਆਪਸੀ ਪਿਆਰ ਦੇ ਪ੍ਰਤੀਕ ਰੱਖੜੀ ਦੇ ਤਿਉਹਾਰ ਪੂਰੇ ਉਤਸ਼ਾਹ ਨਾਲ ਮਨਾਇਆ ਗਿਆ।ਇਸ ਮੌਕੇ ਭੈਣਾਂ ਨੇ ਆਪਣੇ ਭਰਾਵਾਂ ਦੀਆਂ ਕਲਾਈਆਂ ’ਤੇ ਰੱਖੜੀ ਬੰਨ੍ਹ ਕੇ ਉਨ੍ਹਾਂ ਦੀ ਲੰਬੀ ਉਮਰ, ਖੁਸ਼ਹਾਲੀ ਅਤੇ ਚੰਗੀ ਸਿਹਤ ਦੀ ਕਾਮਨਾ ਕੀਤੀ। ਉੱਥੇ ਹੀ ਭਰਾਵਾਂ ਨੇ ਵੀ ਆਪਣੀਆਂ ਭੈਣਾਂ ਨੂੰ ਪਿਆਰ ਵਜੋਂ ਦਿਲ ਖੋਲ੍ਹ ਕੇ ਤੋਹਫ਼ੇ ਭੇਟ ਕੀਤੇ।ਰੱਖੜੀ ਦੇ ਤਿਉਹਾਰ ਨੂੰ ਲੈ ਕੇ ਪਿਛਲੇ ਲਗਭਗ ਇੱਕ ਹਫ਼ਤੇ ਤੋਂ ਹੀ ਬਾਜ਼ਾਰਾਂ ਵਿੱਚ ਕਾਫ਼ੀ ਰੌਣਕ ਦੇਖਣ ਨੂੰ ਮਿਲ ਰਹੀ ਸੀ। ਦੁਕਾਨਾਂ ’ਤੇ ਰੰਗ-ਬਿਰੰਗੀਆਂ ਅਤੇ ਆਕਰਸ਼ਕ ਰੱਖੜੀਆਂ ਦੀ ਭਰਮਾਰ ਰਹੀ। ਇਸ ਵਾਰ ਰੇਸ਼ਮ ਦੇ ਧਾਗੇ ਵਾਲੀਆਂ ਰਵਾਇਤੀ ਰੱਖੜੀਆਂ ਦੇ ਨਾਲ-ਨਾਲ ਭੈਣਾਂ ਵਿੱਚ ਚਾਂਦੀ ਦੀਆਂ ਰੱਖੜੀਆਂ ਪ੍ਰਤੀ ਵੀ ਖਾਸ ਰੁਝਾਨ ਦੇਖਣ ਨੂੰ ਮਿਲਿਆ। ਇਸ ਮੌਕੇ ਕਈ ਭੈਣਾਂ ਨੇ ਆਪਣੇ ਭਰਾਵਾਂ ਦੀਆਂ ਕਲਾਈਆਂ ਨੂੰ ਸਜਾਉਣ ਲਈ ਚਾਂਦੀ ਦੀਆਂ ਰੱਖੜੀਆਂ ਦੀ ਖਰੀਦਦਾਰੀ ਕੀਤੀ।ਰੱਖੜੀ ਮੌਕੇੇ ਬਜ਼ਾਰਾ ਚ ਕਾਫੀ ਚਹਿਲ- ਪਹਿਲ ਰਹੀ।ਇਸ ਤੋਂ ਇਲਾਵਾ ਮਠਿਆਈ ਦੀਆਂ ਦੁਕਾਨਾ ਨੇ ਵੀ ਗਾਹਕਾ ਦੀ ਭਾਰੀ ਭੀੜ ਵੇਖੀ ਗਈ।ਲੋਕਾਂ ਵਲੋਂ ਜਿਥੇ ਰਵਾਇਤੀ ਰੱਖੜੀਆਂ ਬੰਨਣ ਨੂੰ ਪਹਿਲ ਦਿੱਤੀ ਗਈ ,ਉਥੇ ਚਾਂਦੀ ਦੀਆਂ ਰੱਖੜੀਆਂ । ]]></description>
ਭੈਣਾਂ ਨੇ ਭਰਾਵਾਂ ਦੀ ਲੰਬੀ ਉਮਰ ਤੇ ਖੁਸ਼ਹਾਲੀ ਦੀ ਕਾਮਨਾ
ਮੈਕਸ ਹਸਪਤਾਲ ਦੇ ਮਾਹਿਰ