ਗੁਰਪੁਰਬ ਸਮਾਗਮਾਂ ਵਿੱਚ ਸੰਗਤਾਂ ਦੀ ਵੱਧ ਤੋਂ ਵੱਧ ਸ਼ਮੂਲੀਅਤ ਯਕੀਨੀ ਬਣਾਉਣ ਦੀ ਅਪੀਲ
ਗੁਰਪੁਰਬ ਸਮਾਗਮਾਂ ਵਿੱਚ ਸੰਗਤਾਂ ਦੀ ਵੱਧ ਤੋਂ ਵੱਧ ਸ਼ਮੂਲੀਅਤ ਯਕੀਨੀ ਬਣਾਉਣ ਦੀ ਅਪੀਲ
ਅੰਮ੍ਰਿਤਸਰ, 7 ਸਤੰਬਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਪੁਰਬ 12 ਸਤੰਬਰ ਅਤੇ ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਗੁਰਪੁਰਬ 27 ਅਕਤੂਬਰ ਨੂੰ ਸੰਗਤਾਂ ਦੇ ਸਹਿਯੋਗ ਨਾਲ ਸ਼ਰਧਾ ਤੇ ਸਤਿਕਾਰ ਸਹਿਤ ਮਨਾਇਆ ਜਾਵੇਗਾ। ਇਸ ਸਬੰਧੀ ਅੱਜ ਸ਼੍ਰੋਮਣੀ ਕਮੇਟੀ ਦੇ ਮੈਂਬਰਾਂ ਅਤੇ ਅਧਿਕਾਰੀਆਂ ਵੱਲੋਂ ਅੰਮ੍ਰਿਤਸਰ ਸ਼ਹਿਰ ਦੀਆਂ ਧਾਰਮਿਕ ਸਭਾ-ਸੁਸਾਇਟੀਆਂ ਦੇ ਨੁਮਾਇੰਦਿਆਂ ਨਾਲ ਇੱਕਤਰਤਾ ਕਰਕੇ ਗੁਰਪੁਰਬ ਸਮਾਗਮਾਂ ਦੀਆਂ ਤਿਆਰੀਆਂ ਬਾਰੇ ਵਿਚਾਰ-ਵਟਾਂਦਰਾ ਕੀਤਾ ਗਿਆ।
ਇਸ ਮੌਕੇ ਸਭਾ-ਸੁਸਾਇਟੀਆਂ ਦੇ ਵੱਖ-ਵੱਖ ਨੁਮਾਇੰਦਿਆਂ ਨੇ ਗੁਰਪੁਰਬ ਮੌਕੇ ਕਰਵਾਏ ਜਾਣ ਵਾਲੇ ਸਮਾਗਮਾਂ ਸਬੰਧੀ ਆਪਣੇ ਸੁਝਾਅ ਸਾਂਝੇ ਕੀਤੇ ਅਤੇ ਹਰ ਤਰ੍ਹਾਂ ਦਾ ਸਹਿਯੋਗ ਦੇਣ ਦਾ ਭਰੋਸਾ ਦਿੱਤਾ।
ਸ਼੍ਰੋਮਣੀ ਕਮੇਟੀ ਮੈਂਬਰ ਭਾਈ ਰਾਜਿੰਦਰ ਸਿੰਘ ਮਹਿਤਾ, ਭਾਈ ਅਜਾਇਬ ਸਿੰਘ ਅਭਿਆਸੀ, ਵਧੀਕ ਸਕੱਤਰ ਸ. ਜਸਵਿੰਦਰ ਸਿੰਘ ਜੱਸੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਮੇਜਰ ਸਿੰਘ ਨੇ ਹਾਜ਼ਰ ਸ਼ਖ਼ਸੀਅਤਾਂ ਨੂੰ ਸਮਾਗਮਾਂ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਗੁਰਪੁਰਬ ਮੌਕੇ ਨਗਰ ਕੀਰਤਨ, ਰਾਗ ਅਤੇ ਪੜਤਾਲ ਗਾਇਨ ਸਮਾਗਮ ਕਰਵਾਏ ਜਾਣਗੇ।
ਉਨ੍ਹਾਂ ਦੱਸਿਆ ਕਿ ਰਵਾਇਤ ਅਨੁਸਾਰ ਗੁਰਪੁਰਬ ਵਾਲੇ ਦਿਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਅਲੌਕਿਕ ਜਲੌ ਸਜਾਏ ਜਾਣਗੇ ਅਤੇ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਵਿਸ਼ੇਸ਼ ਗੁਰਮਤਿ ਸਮਾਗਮ ਕਰਵਾਏ ਜਾਣਗੇ। ਇਸ ਤੋਂ ਇਲਾਵਾ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਸ਼ਹਿਰ ਦੇ ਵੱਖ-ਵੱਖ ਸਥਾਨਾਂ ’ਤੇ ਗੁਰਮਤਿ ਸਮਾਗਮਾਂ ਦੀ ਲੜੀ ਆਰੰਭ ਕੀਤੀ ਜਾਵੇਗੀ, ਜੋ ਗੁਰਪੁਰਬ ਤੱਕ ਨਿਰੰਤਰ ਜਾਰੀ ਰਹੇਗੀ।
ਇਸ ਮੌਕੇ ਪ੍ਰਮੁੱਖ ਸ਼ਖ਼ਸੀਅਤਾਂ ਨੇ ਸਭਾ-ਸੁਸਾਇਟੀਆਂ ਦੇ ਨੁਮਾਇੰਦਿਆਂ ਨੂੰ ਅਪੀਲ ਕੀਤੀ ਕਿ ਪ੍ਰਕਾਸ਼ ਪੁਰਬ ਮੌਕੇ ਸਮੁੱਚੇ ਸ਼ਹਿਰ ਨੂੰ ਰੌਸ਼ਨ ਕਰਨ ਦੇ ਨਾਲ-ਨਾਲ ਸੰਗਤਾਂ ਨੂੰ ਗੁਰਪੁਰਬ ਸਮਾਗਮਾਂ ਵਿੱਚ ਵੱਧ ਤੋਂ ਵੱਧ ਸ਼ਮੂਲੀਅਤ ਲਈ ਪ੍ਰੇਰਿਤ ਕੀਤਾ ਜਾਵੇ।
ਇਹ ਸ਼ਖ਼ਸੀਅਤਾਂ ਰਹੀਆਂ ਮੌਜੂਦ
ਇਕੱਤਰਤਾ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ ਸ. ਬਾਵਾ ਸਿੰਘ ਗੁਮਾਨਪੁਰਾ, ਭਾਈ ਮਨਜੀਤ ਸਿੰਘ, ਵਧੀਕ ਸਕੱਤਰ ਸ. ਜਸਵਿੰਦਰ ਸਿੰਘ ਜੱਸੀ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਮੇਜਰ ਸਿੰਘ, ਮੈਨੇਜਰ ਸ. ਜਤਿੰਦਰਪਾਲ ਸਿੰਘ, ਵਧੀਕ ਮੈਨੇਜਰ ਸ. ਗੁਰਿੰਦਰ ਸਿੰਘ, ਗਿਆਨੀ ਕਿਸ਼ਨ ਸਿੰਘ ਸੰਤਨ ਕੀ ਕੁਟੀਆ, ਸ. ਸੰਤੋਖ ਸਿੰਘ ਸੇਠੀ ਚੀਫ਼ ਖਾਲਸਾ ਦੀਵਾਨ, ਸ. ਕੁਲਦੀਪ ਸਿੰਘ ਪੰਡੋਰੀ, ਸ. ਜਗਜੀਤ ਸਿੰਘ ਖਾਲਸਾ, ਸ. ਤਰਨਜੀਤ ਸਿੰਘ, ਸ. ਸਤਿੰਦਰਪਾਲ ਸਿੰਘ, ਬਾਬਾ ਅਵਤਾਰ ਸਿੰਘ, ਭਾਈ ਅਮਰਜੀਤ ਸਿੰਘ, ਭਾਈ ਜਤਿੰਦਰ ਸਿੰਘ, ਬੀਬੀ ਪਰਮਜੀਤ ਕੌਰ ਪਿੰਕੀ, ਭਾਈ ਗੁਰਪਾਲ ਸਿੰਘ, ਭਾਈ ਹਰੀ ਸਿੰਘ, ਸ. ਜਸਬੀਰ ਸਿੰਘ, ਸ. ਲਖਬੀਰ ਸਿੰਘ, ਪ੍ਰਧਾਨ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਮਜੀਠਾ ਰੋਡ, ਸ. ਸੁਰਿੰਦਰਪਾਲ ਸਿੰਘ, ਸ. ਹਰਦੀਪ ਸਿੰਘ, ਸ. ਜਗਜੀਤ ਸਿੰਘ ਖਾਲਸਾ, ਸ. ਭੁਪਿੰਦਰ ਸਿੰਘ, ਭਾਈ ਸਤਨਾਮ ਸਿੰਘ ਮੱਲੀ, ਸ. ਹਰਪ੍ਰੀਤ ਸਿੰਘ, ਸ. ਕੁਲਵੰਤ ਸਿੰਘ, ਸ. ਨਵਤੇਜ ਸਿੰਘ, ਸ. ਚਰਨਜੀਤ ਸਿੰਘ, ਸ. ਸੁਖਦੇਵ ਸਿੰਘ, ਭਾਈ ਤਰਸੇਮ ਸਿੰਘ, ਸ. ਅਮਰ ਸਿੰਘ ਭੰਗੂ ਸਮੇਤ ਹੋਰ ਸ਼ਖ਼ਸੀਅਤਾਂ ਹਾਜ਼ਰ ਸਨ।
What's Your Reaction?
Like
0
Dislike
0
Love
0
Funny
0
Angry
0
Sad
0
Wow
0