ਭੈਣਾਂ ਨੇ ਭਰਾਵਾਂ ਦੀ ਲੰਬੀ ਉਮਰ ਤੇ ਖੁਸ਼ਹਾਲੀ ਦੀ ਕਾਮਨਾ

Aug 28, 2026 - 18:29
 0  3
ਭੈਣਾਂ ਨੇ ਭਰਾਵਾਂ ਦੀ ਲੰਬੀ ਉਮਰ ਤੇ ਖੁਸ਼ਹਾਲੀ ਦੀ ਕਾਮਨਾ

ਭੈਣਾਂ ਨੇ ਭਰਾਵਾਂ ਦੀ ਲੰਬੀ ਉਮਰ ਤੇ ਖੁਸ਼ਹਾਲੀ ਦੀ ਕਾਮਨਾ ਕੀਤੀ ਨੂਰਪੁਰ ਬੇਦੀ, 28 ਅਗਸਤ (ਪਵਨ ਕੁਮਾਰ) ਭੈਣ-ਭਰਾ ਦੇ ਪਵਿੱਤਰ ਰਿਸ਼ਤੇ ਦਾ ਪ੍ਰਤੀਕ ਰੱਖੜੀ ਦਾ ਤਿਉਹਾਰ ਅੱਜ ਬਲਾਕ ਨੂਰਪੁਰ ਬੇਦੀ ਵਿੱਚ ਪਿਆਰ, ਸਦਭਾਵਨਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਭੈਣਾਂ ਨੇ ਆਪਣੇ ਭਰਾਵਾਂ ਦੇ ਗੁੱਟ ’ਤੇ ਰੱਖੜੀ ਬੰਨ੍ਹ ਕੇ ਉਨ੍ਹਾਂ ਦੀ ਲੰਬੀ ਉਮਰ, ਚੰਗੀ ਸਿਹਤ ਅਤੇ ਖੁਸ਼ਹਾਲੀ ਦੀ ਕਾਮਨਾ ਕੀਤੀ। ਰੱਖੜੀ ਦੇ ਤਿਉਹਾਰ ਨੂੰ ਲੈ ਕੇ ਨੂਰਪੁਰ ਬੇਦੀ ਦੇ ਬਾਜ਼ਾਰ ਸਵੇਰ ਤੋਂ ਹੀ ਸਜਣੇ ਸ਼ੁਰੂ ਹੋ ਗਏ ਸਨ। ਰੱਖੜੀਆਂ ਦੀਆਂ ਦੁਕਾਨਾਂ ’ਤੇ ਭੈਣਾਂ ਦੀ ਚਹਿਲ-ਪਹਿਲ ਰਹੀ, ਜਦਕਿ ਮਠਿਆਈਆਂ ਦੀਆਂ ਦੁਕਾਨਾਂ ਵੀ ਹਲਵਾਈਆਂ ਵੱਲੋਂ ਵਿਸ਼ੇਸ਼ ਤੌਰ ’ਤੇ ਸਜਾਈਆਂ ਗਈਆਂ ਸਨ। ਭੈਣਾਂ ਨੇ ਰਵਾਇਤੀ ਰੀਤੀ-ਰਿਵਾਜਾਂ ਅਨੁਸਾਰ ਭਰਾਵਾਂ ਦੇ ਰੱਖੜੀ ਬੰਨ੍ਹ ਕੇ ਉਨ੍ਹਾਂ ਦਾ ਮੂੰਹ ਮਿੱਠਾ ਕਰਵਾਇਆ। ਕਈ ਪਰਿਵਾਰਾਂ ਵਿੱਚ ਭੈਣਾਂ ਨੇ ਸਵੇਰੇ ਹੀ ਭਰਾਵਾਂ ਦੇ ਰੱਖੜੀ ਬੰਨ੍ਹ ਕੇ ਤਿਉਹਾਰ ਦੀਆਂ ਖੁਸ਼ੀਆਂ ਸਾਂਝੀਆਂ ਕੀਤੀਆਂ। ਇਸ ਦੌਰਾਨ ਬਾਜ਼ਾਰਾਂ ਵਿੱਚ ਵੀ ਖ਼ਰੀਦਦਾਰੀ ਲਈ ਲੋਕਾਂ ਦੀ ਚਹਿਲ-ਪਹਿਲ ਦੇਖਣ ਨੂੰ ਮਿਲੀ।

What's Your Reaction?

Like Like 0
Dislike Dislike 0
Love Love 0
Funny Funny 0
Angry Angry 0
Sad Sad 0
Wow Wow 0